ਹੁਕਮਨਾਮਾ ਸਾਹਿਬ
Hukamnama Sahib
Thursday, 15 June 2023
ਵੀਰਵਾਰ, ੧ ਹਾੜ (ਸੰਮਤ ੫੫੫ ਨਾਨਕਸ਼ਾਹੀ)
Ang 806 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥
srab nidhaan pooran gurdhev ||1|| rahaau ||
ਹਰਿ ਹਰਿ ਨਾਮੁ ਜਪਤ ਨਰ ਜੀਵੇ ॥
har har naam japat nar jeeve ||
ਮਰਿ ਖੁਆਰੁ ਸਾਕਤ ਨਰ ਥੀਵੇ ॥੧॥
mar khuaar saakat nar theeve ||1||
ਰਾਮ ਨਾਮੁ ਹੋਆ ਰਖਵਾਰਾ ॥
raam naam hoaa rakhavaaraa ||
ਝਖ ਮਾਰਉ ਸਾਕਤੁ ਵੇਚਾਰਾ ॥੨॥
jhakh maarau saakat vechaaraa ||2||
ਨਿੰਦਾ ਕਰਿ ਕਰਿ ਪਚਹਿ ਘਨੇਰੇ ॥
ni(n)dhaa kar kar pacheh ghanere ||
ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥
mritak faas galai sir paire ||3||
ਕਹੁ ਨਾਨਕ ਜਪਹਿ ਜਨ ਨਾਮ ॥
kahu naanak japeh jan naam ||
ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
taa ke nikaT na aavai jaam ||4||13||18||
English Translation
BILAAVAL, FIFTH MEHL:
All treasures come from the Perfect Divine Guru. || 1 || Pause ||
Chanting the Name of the Lord, Har, Har, the man lives. The faithless cynic dies in shame and misery. || 1 ||
The Name of the Lord has become my Protector. The wretched, faithless cynic makes only useless efforts. || 2 ||
Spreading slander, many have been ruined. Their necks, heads and feet are tied by death’s noose. || 3 ||
Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ।
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧।
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ)।੨।
ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩।
ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮।
Source: SGPC Official; BaniDB · Read Ang 806 in Sri Guru Granth Sahib Ji