ਹੁਕਮਨਾਮਾ ਸਾਹਿਬ

Hukamnama Sahib

Wednesday, 21 June 2023

ਬੁੱਧਵਾਰ, ੭ ਹਾੜ (ਸੰਮਤ ੫੫੫ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ਘਰੁ ੨ ਦੁਪਦੇ

Toddee mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਾਗਉ ਦਾਨੁ ਠਾਕੁਰ ਨਾਮ ॥

maagau dhaan Thaakur naam ||

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

avar kachhoo merai sa(n)g na chaalai milai kirapaa gun gaam ||1|| rahaau ||

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

raaj maal anek bhog ras sagal taravar kee chhaam ||

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

dhai dhai bahu bidh kau dhaavai sagal niraarath kaam ||1||

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

bin govi(n)dh avar je chaahau dheesai sagal baat hai khaam ||

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

kahu naanak sa(n)t ren maagau mero man paavai bisraam ||2||1||6||

English Translation

TODEE, FIFTH MEHL, SECOND HOUSE, DU-PADAS:

ONE UNIVERSAL CREATOR GOD.  BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause ||

Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 ||

Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੬।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Tuesday, 21 June 2022 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Monday, 21 June 2021 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 21 June 2020 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Friday, 21 June 2019 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 682 · Raag Vadhans
  • Thursday, 21 June 2018 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Wednesday, 21 June 2017 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree