ਹੁਕਮਨਾਮਾ ਸਾਹਿਬ

Hukamnama Sahib

Thursday, 13 July 2023

ਵੀਰਵਾਰ, ੨੯ ਹਾੜ (ਸੰਮਤ ੫੫੫ ਨਾਨਕਸ਼ਾਹੀ)

Ang 499 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

maat pitaa bhaiee sut ba(n)dhap tin kaa bal hai thoraa ||

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥

anik ra(n)g maiaa ke pekhe kichh saath na chaalai bhoraa ||1||

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥

Thaakur tujh bin aaeh na moraa ||

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥

moh anaath niragun gun naahee mai aahio tum(h)raa dhoraa ||1|| rahaau ||

ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥

bal bal bal bal charan tum(h)aare ieehaa uoohaa tum(h)aaraa joraa ||

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

saadhasa(n)g naanak dharas paio binasio sagal nihoraa ||2||7||16||

English Translation

GUJRI, FIFTH MEHL:

Mother, father, siblings, children and relatives — their power is insignificant. I have seen the many pleasures of Maya, but none goes with them in the end. || 1 ||

O Lord Master, other than You, no one is mine. I am a worthless orphan, devoid of merit; I long for Your Support. || 1 || Pause ||

I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।੧।

ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।੨।੭।੧੬।

Source: SGPC Official; BaniDB · Read Ang 499 in Sri Guru Granth Sahib Ji

On this day in earlier years

  • Wednesday, 13 July 2022 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath
  • Tuesday, 13 July 2021 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Monday, 13 July 2020 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Saturday, 13 July 2019 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 723 · Raag Soohee
  • Friday, 13 July 2018 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Thursday, 13 July 2017 ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ Ang 932