ਹੁਕਮਨਾਮਾ ਸਾਹਿਬ

Hukamnama Sahib

Tuesday, 18 July 2023

ਮੰਗਲਵਾਰ, ੩ ਸਾਵਣ (ਸੰਮਤ ੫੫੫ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਇਹ ਜਗਿ ਮੀਤੁ ਨ ਦੇਖਿਓ ਕੋਈ ॥

eeh jag meet na dhekhio koiee ||

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

sagal jagat apanai sukh laagio dhukh mai sa(n)g na hoiee ||1|| rahaau ||

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

dhaaraa meet poot sanaba(n)dhee sagare dhan siau laage ||

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

jab hee niradhan dhekhio nar kau sa(n)g chhaadd sabh bhaage ||1||

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

kaha(n)au kahaa yiaa man baure kau in siau neh lagaio ||

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

dheenaa naath sakal bhai bha(n)jan jas taa ko bisaraio ||2||

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

suaan poochh jiau bhio na soodhau bahut jatan mai keenau ||

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

naanak laaj biradh kee raakhahu naam tuhaarau leenau ||3||9||

English Translation

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause ||

Wives, friends, children and relatives — all are attached to wealth. When they see a poor man, they all forsake his company and run away. || 1 ||

So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 ||

Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

Source: SGPC Official; BaniDB · Read Ang 633 in Sri Guru Granth Sahib Ji

On this day in earlier years

  • Monday, 18 July 2022 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath
  • Sunday, 18 July 2021 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Saturday, 18 July 2020 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 18 July 2019 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 676 · Raag Jaithsree
  • Wednesday, 18 July 2018 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Tuesday, 18 July 2017 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee