ਹੁਕਮਨਾਮਾ ਸਾਹਿਬ

Hukamnama Sahib

Monday, 24 July 2023

ਸੋਮਵਾਰ, ੯ ਸਾਵਣ (ਸੰਮਤ ੫੫੫ ਨਾਨਕਸ਼ਾਹੀ)

Ang 531 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ੫ ॥

dhevaga(n)dhaaree 5 ||

ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

maiee jo prabh ke gun gaavai || safal aaiaa jeevan fal taa ko paarabraham liv laavai ||1|| rahaau ||

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥

su(n)dhar sughaR soor so betaa jo saadhoo sa(n)g paavai ||

ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

naam uchaar kare har rasanaa bahuR na jonee dhaavai ||1||

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥

pooran braham raviaa man tan meh aan na dhirasaTee aavai ||

ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

narak rog nahee hovat jan sa(n)g naanak jis laR laavai ||2||14||

English Translation

DAYV-GANDHAAREE, FIFTH MEHL:

O mother, how fruitful is the birth of one who sings the Glories of God, and enshrines love for the Supreme Lord God. || 1 || Pause ||

Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 ||

The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

Source: SGPC Official; BaniDB · Read Ang 531 in Sri Guru Granth Sahib Ji

On this day in earlier years

  • Sunday, 24 July 2022 ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ Ang 618 · Raag Sorath
  • Saturday, 24 July 2021 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Friday, 24 July 2020 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Wednesday, 24 July 2019 ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ Ang 709 · Raag Soohee
  • Tuesday, 24 July 2018 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Monday, 24 July 2017 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee