ਹੁਕਮਨਾਮਾ ਸਾਹਿਬ

Hukamnama Sahib

Tuesday, 15 August 2023

ਮੰਗਲਵਾਰ, ੩੧ ਸਾਵਣ (ਸੰਮਤ ੫੫੫ ਨਾਨਕਸ਼ਾਹੀ)

Ang 623 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਵਿਚਿ ਕਰਤਾ ਪੁਰਖੁ ਖਲੋਆ ॥

vich karataa purakh khaloaa ||

ਵਾਲੁ ਨ ਵਿੰਗਾ ਹੋਆ ॥

vaal na vi(n)gaa hoaa ||

ਮਜਨੁ ਗੁਰ ਆਂਦਾ ਰਾਸੇ ॥

majan gur aa(n)dhaa raase ||

ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥

jap har har kilavikh naase ||1||

ਸੰਤਹੁ ਰਾਮਦਾਸ ਸਰੋਵਰੁ ਨੀਕਾ ॥

sa(n)tahu raamadhaas sarovar neekaa ||

ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥

jo naavai so kul taraavai udhaar hoaa hai jee kaa ||1|| rahaau ||

ਜੈ ਜੈ ਕਾਰੁ ਜਗੁ ਗਾਵੈ ॥

jai jai kaar jag gaavai ||

ਮਨ ਚਿੰਦਿਅੜੇ ਫਲ ਪਾਵੈ ॥

man chi(n)dhiaRe fal paavai ||

ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥

sahee salaamat nai aae || apanaa prabhoo dhiaae ||2||

ਸੰਤ ਸਰੋਵਰ ਨਾਵੈ ॥

sa(n)t sarovar naavai ||

ਸੋ ਜਨੁ ਪਰਮ ਗਤਿ ਪਾਵੈ ॥

so jan param gat paavai ||

ਮਰੈ ਨ ਆਵੈ ਜਾਈ ॥

marai na aavai jaiee ||

ਹਰਿ ਹਰਿ ਨਾਮੁ ਧਿਆਈ ॥੩॥

har har naam dhiaaiee ||3||

ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥

eih braham bichaaru su jaanai ||

ਜਿਸੁ ਦਇਆਲੁ ਹੋਇ ਭਗਵਾਨੈ ॥

jis dhiaal hoi bhagavaanai ||

ਬਾਬਾ ਨਾਨਕ ਪ੍ਰਭ ਸਰਣਾਈ ॥

baabaa naanak prabh saranaiee ||

ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

sabh chi(n)taa ganat miTaiee ||4||7||57||

English Translation

SORAT’H, FIFTH MEHL:

The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 ||

O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause ||

The world sings cheers of victory, and the fruits of his mind’s desires are obtained. Whoever comes and bathes here, and meditates on his God, is safe and sound. || 2 ||

One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 ||

He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ ਆਪਣੇ ਸਾਰੇ ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹਾਇਤਾ ਕਰਦਾ ਹੈ, ਉਸ ਦੀ ਆਤਮਕ ਰਾਸਿ-ਪੂੰਜੀ ਦਾ ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।

ਹੇ ਸੰਤ ਜਨੋ! ਸਾਧ ਸੰਗਤਿ ਇਕ ਸੁੰਦਰ ਅਸਥਾਨ ਹੈ। ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ, ਉਸ ਦੀ ਜਿੰਦ ਦਾ ਵਿਕਾਰਾਂ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।੧। ਰਹਾਉ।

ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ।ਸਾਰਾ ਜਗਤ ਉਸ ਦੀ ਸੋਭ ਦਾ ਗੀਤ ਗਾਉਂਦਾ ਹੈ, ਉਸ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।

ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।

ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

Source: SGPC Official; BaniDB · Read Ang 623 in Sri Guru Granth Sahib Ji

On this day in earlier years

  • Monday, 15 August 2022 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Sunday, 15 August 2021 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Saturday, 15 August 2020 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 15 August 2019 ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ Ang 611 · Raag Sorath
  • Wednesday, 15 August 2018 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa
  • Tuesday, 15 August 2017 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee