ਹੁਕਮਨਾਮਾ ਸਾਹਿਬ

Hukamnama Sahib

Friday, 25 August 2023

ਸ਼ੁੱਕਰਵਾਰ, ੯ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)

Ang 497 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥

jis maanukh peh karau benatee so apanai dhukh bhariaa ||

ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥

paarabraham jin ridhai araadhiaa tin bhau saagar tariaa ||1||

ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥

gur har bin ko na birathaa dhukh kaaTai ||

ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥

prabh taj avar sevak je hoiee hai tit maan mahat jas ghaaTai ||1|| rahaau ||

ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥

maiaa ke sanaba(n)dh sain saak kit hee kaam na aaiaa ||

ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥

har kaa dhaas neech kul uoochaa tis sa(n)g man baa(n)chhat fal paiaa ||2||

ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥

laakh koT bikhiaa ke bi(n)jan taa meh tirasan na boojhee ||

ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥

simarat naam koT ujeeaaraa basat agochar soojhee ||3||

ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥

firat firat tum(h)rai dhuaar aaiaa bhai bha(n)jan har raiaa ||

ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

saadh ke charan dhoor jan baachhai sukh naanak ih paiaa ||4||6||7||

English Translation

GUJRI, FIFTH MEHL:

Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 ||

No one, except the Guru-Lord, can dispel our pain and sorrow. Forsaking God, and serving another, one’s honor, dignity and reputation are decreased. || 1 || Pause ||

Relatives, relations and family bound through Maya are of no avail. The Lord’s servant, although of lowly birth, is exalted. Associating with him, one obtains the fruits of his mind’s desires. || 2 ||

Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 ||

Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।

ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨।

ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩।

ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।

Source: SGPC Official; BaniDB · Read Ang 497 in Sri Guru Granth Sahib Ji

On this day in earlier years

  • Thursday, 25 August 2022 ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ Ang 468 · Raag Aasaa
  • Wednesday, 25 August 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Tuesday, 25 August 2020 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Sunday, 25 August 2019 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Saturday, 25 August 2018 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Friday, 25 August 2017 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans