ਹੁਕਮਨਾਮਾ ਸਾਹਿਬ

Hukamnama Sahib

Sunday, 27 August 2023

ਐਤਵਾਰ, ੧੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)

Ang 483 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

aasaa sree kabeer jeeau ke dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥

heerai heeraa bedh pavan man sahaje rahiaa samaiee ||

ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥

sagal jot in heerai bedhee satigur bachanee mai paiee ||1||

ਹਰਿ ਕੀ ਕਥਾ ਅਨਾਹਦ ਬਾਨੀ ॥

har kee kathaa anaahadh baanee ||

ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥

ha(n)s hui heeraa lei pachhaanee ||1|| rahaau ||

ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥

keh kabeer heeraa as dhekhio jag meh rahaa samaiee ||

ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

gupataa heeraa pragaT bhio jab gur gam dheeaa dhikhaiee ||2||1||31||

English Translation

AASAA OF KABEER JEE, DU-PADAS:

ONE UNIVERSAL CREATOR GOD. BY THE GRACE OF THE TRUE GURU:

When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Gurus Teachings, I have found Him. || 1 ||

The sermon of the Lord is the unstruck, endless song. Becoming a swan, one recognizes the Diamond of the Lord. || 1 || Pause ||

Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||

ਪੰਜਾਬੀ ਵਿਆਖਿਆ (Punjabi Explanation)

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧।

ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ।

ਕਬੀਰ ਆਖਦਾ ਹੈ ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧।

Source: SGPC Official; BaniDB · Read Ang 483 in Sri Guru Granth Sahib Ji

On this day in earlier years

  • Saturday, 27 August 2022 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Friday, 27 August 2021 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Thursday, 27 August 2020 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 27 August 2019 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Monday, 27 August 2018 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Sunday, 27 August 2017 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath