ਹੁਕਮਨਾਮਾ ਸਾਹਿਬ

Hukamnama Sahib

Monday, 18 September 2023

ਸੋਮਵਾਰ, ੨ ਅੱਸੂ (ਸੰਮਤ ੫੫੫ ਨਾਨਕਸ਼ਾਹੀ)

Ang 885 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਜਪਿ ਗੋਬਿੰਦੁ ਗੋਪਾਲ ਲਾਲੁ ॥

jap gobi(n)dh gopaal laal ||

ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥

raam naam simar too jeeveh fir na khaiee mahaa kaal ||1|| rahaau ||

ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥

koT janam bhram bhram bhram aaio ||

ਬਡੈ ਭਾਗਿ ਸਾਧਸੰਗੁ ਪਾਇਓ ॥੧॥

baddai bhaag saadhasa(n)g paio ||1||

ਬਿਨੁ ਗੁਰ ਪੂਰੇ ਨਾਹੀ ਉਧਾਰੁ ॥

bin gur poore naahee udhaar ||

ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

baabaa naanak aakhai eh beechaar ||2||11||

English Translation

RAAMKALEE, FIFTH MEHL:

Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again. || 1 || Pause ||

Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।

ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧।

ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

Source: SGPC Official; BaniDB · Read Ang 885 in Sri Guru Granth Sahib Ji

On this day in earlier years

  • Sunday, 18 September 2022 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685
  • Saturday, 18 September 2021 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Friday, 18 September 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Wednesday, 18 September 2019 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Tuesday, 18 September 2018 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Monday, 18 September 2017 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree