ਹੁਕਮਨਾਮਾ ਸਾਹਿਬ

Hukamnama Sahib

Saturday, 23 September 2023

ਸ਼ਨਿਚਰਵਾਰ, ੭ ਅੱਸੂ (ਸੰਮਤ ੫੫੫ ਨਾਨਕਸ਼ਾਹੀ)

Ang 717 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

saadhasa(n)g har har naam chitaaraa ||

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

sahaj ana(n)dh hovai dhin raatee a(n)kur bhalo hamaaraa || rahaau ||

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

gur pooraa bheTio baddabhaagee jaa ko a(n)t na paaraavaaraa ||

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

kar geh kaadd leeo jan apunaa bikh saagar sa(n)saaraa ||1||

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

janam maran kaaTe gur bachanee bahuR na sa(n)kaT dhuaaraa ||

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

naanak saran gahee suaamee kee puneh puneh namasakaaraa ||2||9||28||

English Translation

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause ||

I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 ||

Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੮।

Source: SGPC Official; BaniDB · Read Ang 717 in Sri Guru Granth Sahib Ji

On this day in earlier years

  • Friday, 23 September 2022 ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ Ang 650
  • Thursday, 23 September 2021 ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ Ang 605 · Raag Sorath
  • Wednesday, 23 September 2020 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Monday, 23 September 2019 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval
  • Sunday, 23 September 2018 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Saturday, 23 September 2017 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree