ਹੁਕਮਨਾਮਾ ਸਾਹਿਬ
Hukamnama Sahib
Friday, 29 September 2023
ਸ਼ੁੱਕਰਵਾਰ, ੧੩ ਅੱਸੂ (ਸੰਮਤ ੫੫੫ ਨਾਨਕਸ਼ਾਹੀ)
Ang 882 · Raag Raamkalee · Guru Raam Daas Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੪ ॥
raamakalee mahalaa chauthhaa ||
ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥
satagur dhaataa vaddaa vadd purakh hai jit miliaai har ur dhaare ||
ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥
jeea dhaan gur poorai dheeaa har a(n)mirat naam samaare ||1||
ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥
raam gur har har naam ka(n)Th dhaare ||
ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥
gurmukh kathaa sunee man bhaiee dhan dhan vadd bhaag hamaare ||1|| rahaau ||
ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥
koT koT tetees dhiaaveh taa kaa a(n)t na paaveh paare ||
ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥
hiradhai kaam kaamanee maageh ridh maageh haath pasaare ||2||
ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥
har jas jap jap vaddaa vadderaa gurmukh rakhau ur dhaare ||
ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥
je vadd bhaag hoveh taa japeeaai har bhaujal paar utaare ||3||
ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥
har jan nikaT nikaT har jan hai har raakhai ka(n)Th jan dhaare ||
ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥
naanak pitaa maataa hai har prabh ham baarik har pratipaare ||4||6||18||
English Translation
RAAMKALEE, FOURTH MEHL:
The True Guru, the Great Giver, is the Great, Primal Being; meeting Him, the Lord is enshrined within the heart. The Perfect Guru has granted me the life of the soul; I meditate in remembrance on the Ambrosial Name of the Lord. || 1 ||
O Lord, the Guru has implanted the Name of the Lord, Har, Har, within my heart. As Gurmukh, I have heard His sermon, which pleases my mind; blessed, blessed is my great destiny. || 1 || Pause ||
Millions, thirty-three millions of gods meditate on Him, but they cannot find His end or limitation. With sexual urges in their hearts, they beg for beautiful women; stretching out their hands, they beg for riches. || 2 ||
One who chants the Praises of the Lord is the greatest of the great; the Gurmukh keeps the Lord clasped to his heart. If one is blessed with high destiny, he meditates on the Lord, who carries him across the terrifying world-ocean. || 3 ||
The Lord is close to His humble servant, and His humble servant is close to the Lord; He keeps His humble servant clasped to His Heart. O Nanak, the Lord God is our father and mother. I am His child; the Lord cherishes me. || 4 || 6 || 18 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ । ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧।
ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ । ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ।
ਹੇ ਭਾਈ! ਤੇਤੀ ਕੋ੍ਰੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ । (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨।
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ । ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ । ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩।
ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ । ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ । ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।
Source: SGPC Official; BaniDB · Read Ang 882 in Sri Guru Granth Sahib Ji