ਹੁਕਮਨਾਮਾ ਸਾਹਿਬ

Hukamnama Sahib

Monday, 02 October 2023

ਸੋਮਵਾਰ, ੧੬ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੨ ਅਕਤੂਬਰ, ੨੦੨੩

Ang 631 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਕੀ ਮਨ ਹੀ ਮਾਹਿ ਰਹੀ ॥

man kee man hee maeh rahee ||

ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

naa har bhaje na teerath seve choTee kaal gahee ||1|| rahaau ||

ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥

dhaaraa meet poot rath sa(n)pat dhan pooran sabh mahee ||

ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥

avar sagal mithiaa e jaanau bhajan raam ko sahee ||1||

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥

firat firat bahute jug haario maanas dheh lahee ||

ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

naanak kahat milan kee bareeaa simarat kahaa nahee ||2||2||

English Translation

SORAT’H, NINTH MEHL:

The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause ||

Wife, friends, children, carriages, property, total wealth, the entire world — know that all of these things are false. The Lord’s meditation alone is true. || 1 ||

Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? || 2 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧।

ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।

Source: SGPC Official; BaniDB · Read Ang 631 in Sri Guru Granth Sahib Ji

On this day in earlier years

  • Sunday, 02 October 2022 ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ Ang 597
  • Saturday, 02 October 2021 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Friday, 02 October 2020 ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ Ang 496 · Raag Gujri
  • Wednesday, 02 October 2019 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 571 · Raag Bihaagraa
  • Tuesday, 02 October 2018 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Monday, 02 October 2017 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee