ਹੁਕਮਨਾਮਾ ਸਾਹਿਬ

Hukamnama Sahib

Thursday, 05 October 2023

ਵੀਰਵਾਰ, ੧੯ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੫ ਅਕਤੂਬਰ, ੨੦੨੩

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

ਮਃ ੩ ॥

mahalaa teejaa ||

ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

sa(n)taa naal vair kamaavadhe dhusaTaa naal moh piaar ||

ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

agai pichhai sukh nahee mar ja(n)meh vaaro vaar ||

ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥

tirasanaa kadhe na bujhiee dhubidhaa hoi khuaar ||

ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥

muh kaale tinaa ni(n)dhakaa tit sachai dharabaar ||

ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

naanak naam vihooniaa naa uravaar na paar ||2||

ਪਉੜੀ ॥

pauRee ||

ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥

jo har naam dhiaaidhe se har har naam rate man maahee ||

ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

jinaa man chit ik araadhiaa tinaa ikas bin dhoojaa ko naahee ||

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥

seiee purakh har sevadhe jin dhur masatak lekh likhaahee ||

ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥

har ke gun nit gaavadhe har gun gai gunee samajhaahee ||

ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

vaddiaaiee vaddee gurmukhaa gur poorai har naam samaahee ||17||

English Translation

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 ||

THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 ||

PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

Source: SGPC Official; BaniDB · Read Ang 648 in Sri Guru Granth Sahib Ji

On this day in earlier years

  • Wednesday, 05 October 2022 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668
  • Tuesday, 05 October 2021 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 557 · Raag Vadhans
  • Monday, 05 October 2020 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Saturday, 05 October 2019 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Friday, 05 October 2018 ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ Ang 546 · Raag Bihaagraa
  • Thursday, 05 October 2017 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans