ਹੁਕਮਨਾਮਾ ਸਾਹਿਬ

Hukamnama Sahib

Saturday, 28 October 2023

ਸ਼ਨਿਚਰਵਾਰ, ੧੨ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨੮ ਅਕਤੂਬਰ, ੨੦੨੩

Ang 723 · Raag Tilang · Guru Arjan Dev Ji

Reading: Permalink

ਗੁਰਮੁਖੀ (Gurmukhi)

ਤਿਲੰਗ ਘਰੁ ੨ ਮਹਲਾ ੫ ॥

tila(n)g ghar doojaa mahalaa panjavaa ||

ਤੁਧੁ ਬਿਨੁ ਦੂਜਾ ਨਾਹੀ ਕੋਇ ॥

tudh bin dhoojaa naahee koi ||

ਤੂ ਕਰਤਾਰੁ ਕਰਹਿ ਸੋ ਹੋਇ ॥

too karataar kareh so hoi ||

ਤੇਰਾ ਜੋਰੁ ਤੇਰੀ ਮਨਿ ਟੇਕ ॥

teraa jor teree man Tek ||

ਸਦਾ ਸਦਾ ਜਪਿ ਨਾਨਕ ਏਕ ॥੧॥

sadhaa sadhaa jap naanak ek ||1||

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

sabh uoopar paarabraham dhaataar ||

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

teree Tek teraa aadhaar || rahaau ||

ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥

hai toohai too hovanahaar || agam agaadh uooch aapaar ||

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

jo tudh seveh tin bhau dhukh naeh ||

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

gur parasaadh naanak gun gaeh ||2||

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥

jo dheesai so teraa roop || gun nidhaan govi(n)dh anoop ||

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

simar simar simar jan soi ||

ਨਾਨਕ ਕਰਮਿ ਪਰਾਪਤਿ ਹੋਇ ॥੩॥

naanak karam paraapat hoi ||3||

ਜਿਨਿ ਜਪਿਆ ਤਿਸ ਕਉ ਬਲਿਹਾਰ ॥

jin japiaa tis kau balihaar ||

ਤਿਸ ਕੈ ਸੰਗਿ ਤਰੈ ਸੰਸਾਰ ॥

tis kai sa(n)g tarai sa(n)saar ||

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

kahu naanak prabh lochaa poor ||

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

sa(n)t janaa kee baachhau dhoor ||4||2||

English Translation

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 ||

The Great Giver is the Supreme Lord God over all. You are our support, You are our sustainer. || Pause ||

You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 ||

Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 ||

I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

Source: SGPC Official; BaniDB · Read Ang 723 in Sri Guru Granth Sahib Ji

On this day in earlier years

  • Friday, 28 October 2022 ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ Ang 551 · Raag Bihaagraa
  • Thursday, 28 October 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 28 October 2020 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Monday, 28 October 2019 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Sunday, 28 October 2018 ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ Ang 738 · Raag Soohee
  • Saturday, 28 October 2017 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee