ਹੁਕਮਨਾਮਾ ਸਾਹਿਬ

Hukamnama Sahib

Saturday, 11 November 2023

ਸ਼ਨਿਚਰਵਾਰ, ੨੬ ਕੱਤਕ (ਸੰਮਤ ੫੫੫ ਨਾਨਕਸ਼ਾਹੀ)

Ang 501 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥

aapanaa gur sev sadh hee ramahu gun gobi(n)dh ||

ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

saas saas araadh har har leh jai man kee chi(n)dh ||1||

ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥

mere man jaap prabh kaa naau ||

ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

sookh sahaj ana(n)dh paaveh milee niramal thaau ||1|| rahaau ||

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥

saadhasa(n)g udhaar ih man aaTh pahar aaraadh ||

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

kaam karodh aha(n)kaar binasai miTai sagal upaadh ||2||

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥

aTal achhedh abhedh suaamee saran taa kee aau ||

ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

charan kamal araadh hiradhai ek siau liv laau ||3||

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥

paarabraham prabh dhiaa dhaaree bakhas leen(h)e aap ||

ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

sarab sukh har naam dheeaa naanak so prabh jaap ||4||2||28||

English Translation

GUJRI, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 ||

O my mind, chant the Name of God. You shall be blessed with peace, poise and pleasure, and you shall find the immaculate place. || 1 || Pause ||

In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 ||

The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 ||

The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕੋ੍ਰਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।

ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।

ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।

Source: SGPC Official; BaniDB · Read Ang 501 in Sri Guru Granth Sahib Ji

On this day in earlier years

  • Friday, 11 November 2022 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Thursday, 11 November 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 11 November 2020 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Monday, 11 November 2019 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Sunday, 11 November 2018 ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ Ang 554 · Raag Bihaagraa
  • Saturday, 11 November 2017 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee