ਹੁਕਮਨਾਮਾ ਸਾਹਿਬ

Hukamnama Sahib

Sunday, 03 December 2023

ਐਤਵਾਰ, ੧੮ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੩ ਦਸੰਬਰ, ੨੦੨੩

Ang 630 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

sarab sukhaa kaa dhaataa satigur taa kee saranee paieeaai ||

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

dharasan bheTat hot ana(n)dhaa dhookh giaa har gaieeaai ||1||

ਹਰਿ ਰਸੁ ਪੀਵਹੁ ਭਾਈ ॥

har ras peevahu bhaiee ||

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

naam japahu naamo aaraadhahu gur poore kee saranaiee || rahaau ||

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

tiseh paraapat jis dhur likhiaa soiee pooran bhaiee ||

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

naanak kee bena(n)tee prabh jee naam rahaa liv laiee ||2||25||89||

English Translation

SORAT’H, FIFTH MEHL:

he True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 ||

Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause ||

Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

Source: SGPC Official; BaniDB · Read Ang 630 in Sri Guru Granth Sahib Ji

On this day in earlier years

  • Saturday, 03 December 2022 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Friday, 03 December 2021 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Thursday, 03 December 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Tuesday, 03 December 2019 ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ Ang 706 · Raag Bilaaval
  • Monday, 03 December 2018 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Sunday, 03 December 2017 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath