ਹੁਕਮਨਾਮਾ ਸਾਹਿਬ
Hukamnama Sahib
Friday, 22 December 2023
ਸ਼ੁੱਕਰਵਾਰ, ੭ ਪੋਹ (ਸੰਮਤ ੫੫੫ ਨਾਨਕਸ਼ਾਹੀ)
Ang 653 · Raag Sorath · Guru Raam Daas Ji
ਗੁਰਮੁਖੀ (Gurmukhi)
ਸਲੋਕੁ ਮਃ ੪ ॥
salok mahalaa chauthhaa ||
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
gurmukh a(n)tar saa(n)t hai man tan naam samai ||
ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
naamo chitavai naam paRai naam rahai liv lai ||
ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
naam padhaarath paiaa chi(n)taa giee bilai ||
ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥
satigur miliaai naam uoopajai tisanaa bhukh sabh jai ||
ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
naanak naame ratiaa naamo palai pai ||1||
ਮਃ ੪ ॥
mahalaa chauthhaa ||
ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥
satigur purakh j maariaa bhram bhramiaa ghar chhodd giaa ||
ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
os pichhai vajai fakaRee muh kaalaa aagai bhiaa ||
ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥
os aral baral muhahu nikalai nit jhagoo suTadhaa muaa ||
ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
kiaa hovai kisai hee dhai keetai jaa(n) dhur kirat os dhaa eho jehaa piaa ||
ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥
jithai oh jai tithai oh jhooThaa kooR bole kisai na bhaavai ||
ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥
vekhahu bhaiee vaddiaaiee har sa(n)tahu suaamee apune kee jaisaa koiee karai taisaa koiee paavai ||
ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥
eh braham beechaar hovai dhar saachai ago dhe jan naanak aakh sunaavai ||2||
ਪਉੜੀ ॥
pauRee ||
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
gur sachai badhaa theh rakhavaale gur dhite ||
ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥
pooran hoiee aas gur charanee man rate ||
ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥
gur kirapaal bea(n)t avagun sabh hate ||
ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥
gur apanee kirapaa dhaar apane kar lite ||
ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
naanak sadh balihaar jis gur ke gun ite ||27||
English Translation
SHALOK, FOURTH MEHL:
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 ||
FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 ||
PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||
ਪੰਜਾਬੀ ਵਿਆਖਿਆ (Punjabi Explanation)
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।
ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ)।੨।
ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।
Source: SGPC Official; BaniDB · Read Ang 653 in Sri Guru Granth Sahib Ji