ਹੁਕਮਨਾਮਾ ਸਾਹਿਬ
Hukamnama Sahib
Saturday, 23 December 2023
ਸ਼ਨਿਚਰਵਾਰ, ੮ ਪੋਹ (ਸੰਮਤ ੫੫੫ ਨਾਨਕਸ਼ਾਹੀ)
Ang 894 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਮਹਿਮਾ ਨ ਜਾਨਹਿ ਬੇਦ ॥
mahimaa na jaaneh bedh ||
ਬ੍ਰਹਮੇ ਨਹੀ ਜਾਨਹਿ ਭੇਦ ॥
brahame nahee jaaneh bhedh ||
ਅਵਤਾਰ ਨ ਜਾਨਹਿ ਅੰਤੁ ॥
avataar na jaaneh a(n)t ||
ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥
paramesar paarabraham bea(n)t ||1||
ਅਪਨੀ ਗਤਿ ਆਪਿ ਜਾਨੈ ॥
apanee gat aap jaanai ||
ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥
sun sun avar vakhaanai ||1|| rahaau ||
ਸੰਕਰਾ ਨਹੀ ਜਾਨਹਿ ਭੇਵ ॥
sa(n)karaa nahee jaaneh bhev ||
ਖੋਜਤ ਹਾਰੇ ਦੇਵ ॥
khojat haare dhev ||
ਦੇਵੀਆ ਨਹੀ ਜਾਨੈ ਮਰਮ ॥
dheveeaa nahee jaanai maram ||
ਸਭ ਊਪਰਿ ਅਲਖ ਪਾਰਬ੍ਰਹਮ ॥੨॥
sabh uoopar alakh paarabraham ||2||
ਅਪਨੈ ਰੰਗਿ ਕਰਤਾ ਕੇਲ ॥
apanai ra(n)g karataa kel ||
ਆਪਿ ਬਿਛੋਰੈ ਆਪੇ ਮੇਲ ॥
aap bichhorai aape mel ||
ਇਕਿ ਭਰਮੇ ਇਕਿ ਭਗਤੀ ਲਾਏ ॥
eik bharame ik bhagatee laae ||
ਅਪਣਾ ਕੀਆ ਆਪਿ ਜਣਾਏ ॥੩॥
apanaa keeaa aap janaae ||3||
ਸੰਤਨ ਕੀ ਸੁਣਿ ਸਾਚੀ ਸਾਖੀ ॥
sa(n)tan kee sun saachee saakhee ||
ਸੋ ਬੋਲਹਿ ਜੋ ਪੇਖਹਿ ਆਖੀ ॥
so boleh jo pekheh aakhee ||
ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥
nahee lep tis pu(n)n na paap ||
ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
naanak kaa prabh aape aap ||4||25||36||
English Translation
RAAMKALEE, FIFTH MEHL:
The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite. || 1 ||
Only He Himself knows His own state. Others speak of Him only by hearsay. || 1 || Pause ||
Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God. || 2 ||
The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known. || 3 ||
Listen to the true story of the Saints. They speak only of what they see with their eyes. He is not involved with virtue or vice. Nanak’s God is Himself all-in-all. || 4 || 25 || 36 ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ—ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ । ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ । ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ । ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧।
(ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ।
(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ । ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ । ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੨।
(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ । ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ । (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ।੩।
(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ । ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ । (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ । ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ।੪।੨੫।੩੬।
Source: SGPC Official; BaniDB · Read Ang 894 in Sri Guru Granth Sahib Ji