ਹੁਕਮਨਾਮਾ ਸਾਹਿਬ
Hukamnama Sahib
Sunday, 24 December 2023
ਐਤਵਾਰ, ੯ ਪੋਹ (ਸੰਮਤ ੫੫੫ ਨਾਨਕਸ਼ਾਹੀ)
Ang 899 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਨਾ ਤਨੁ ਤੇਰਾ ਨਾ ਮਨੁ ਤੋਹਿ ॥
naa tan teraa naa man toh ||
ਮਾਇਆ ਮੋਹਿ ਬਿਆਪਿਆ ਧੋਹਿ ॥
maiaa moh biaapiaa dhoh ||
ਕੁਦਮ ਕਰੈ ਗਾਡਰ ਜਿਉ ਛੇਲ ॥
kudham karai gaaddar jiau chhel ||
ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥
achi(n)t jaal kaal chakar pel ||1||
ਹਰਿ ਚਰਨ ਕਮਲ ਸਰਨਾਇ ਮਨਾ ॥
har charan kamal saranai manaa ||
ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥
raam naam jap sa(n)g sahaiee gurmukh paaveh saach dhanaa ||1|| rahaau ||
ਊਨੇ ਕਾਜ ਨ ਹੋਵਤ ਪੂਰੇ ॥
uoone kaaj na hovat poore ||
ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥
kaam karodh madh sadh hee jhoore ||
ਕਰੈ ਬਿਕਾਰ ਜੀਅਰੇ ਕੈ ਤਾਈ ॥
karai bikaar jeeare kai taiee ||
ਗਾਫਲ ਸੰਗਿ ਨ ਤਸੂਆ ਜਾਈ ॥੨॥
gaafal sa(n)g na tasooaa jaiee ||2||
ਧਰਤ ਧੋਹ ਅਨਿਕ ਛਲ ਜਾਨੈ ॥
dharat dhoh anik chhal jaanai ||
ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥
kauddee kauddee kau khaak sir chhaanai ||
ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥
jin dheeaa tisai na chetai mool ||
ਮਿਥਿਆ ਲੋਭੁ ਨ ਉਤਰੈ ਸੂਲੁ ॥੩॥
mithiaa lobh na utarai sool ||3||
ਪਾਰਬ੍ਰਹਮ ਜਬ ਭਏ ਦਇਆਲ ॥
paarabraham jab bhe dhiaal ||
ਇਹੁ ਮਨੁ ਹੋਆ ਸਾਧ ਰਵਾਲ ॥
eih man hoaa saadh ravaal ||
ਹਸਤ ਕਮਲ ਲੜਿ ਲੀਨੋ ਲਾਇ ॥
hasat kamal laR leeno lai ||
ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
naanak saachai saach samai ||4||41||52||
English Translation
RAAMKALEE, FIFTH MEHL:
Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 ||
Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause ||
Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 ||
You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 ||
When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ)।੧।
ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕੋ੍ਰਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ । ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।
ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।
ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।
Source: SGPC Official; BaniDB · Read Ang 899 in Sri Guru Granth Sahib Ji