ਹੁਕਮਨਾਮਾ ਸਾਹਿਬ

Hukamnama Sahib

Thursday, 28 December 2023

ਵੀਰਵਾਰ, ੧੩ ਪੋਹ (ਸੰਮਤ ੫੫੫ ਨਾਨਕਸ਼ਾਹੀ)

Ang 637 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੩ ਘਰੁ ੧ ਤਿਤੁਕੀ

soraTh mahalaa teejaa ghar pehilaa titukee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

bhagataa dhee sadhaa too rakhadhaa har jeeau dhur too rakhadhaa aaiaa ||

ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

prahilaadh jan tudh raakh le har jeeau haranaakhas maar pachaiaa ||

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

gurmukhaa no parateet hai har jeeau manmukh bharam bhulaiaa ||1||

ਹਰਿ ਜੀ ਏਹ ਤੇਰੀ ਵਡਿਆਈ ॥

har jee eh teree vaddiaaiee ||

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

bhagataa kee paij rakh too suaamee bhagat teree saranaiee || rahaau ||

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

bhagataa no jam joh na saakai kaal na neRai jaiee ||

ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

keval raam naam man vasiaa naame hee mukat paiee ||

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ridh sidh sabh bhagataa charanee laagee gur kai sahaj subhaiee ||2||

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

manmukhaa no parateet na aavee a(n)tar lobh suaau ||

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

gurmukh hiradhai sabadh na bhedhio har naam na laagaa bhaau ||

ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

kooR kapaT paaj leh jaasee manmukh feekaa alaau ||3||

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

bhagataa vich aap varatadhaa prabh jee bhagatee hoo too jaataa ||

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

maiaa moh sabh lok hai teree too eko purakh bidhaataa ||

ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥

haumai maar manasaa maneh samaanee gur kai sabadh pachhaataa ||4||

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥

achi(n)t ka(n)m kareh prabh tin ke jin har kaa naam piaaraa ||

ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥

gur parasaadh sadhaa man vasiaa sabh kaaj savaaranahaaraa ||

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

onaa kee rees kare su viguchai jin har prabh hai rakhavaaraa ||5||

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥

bin satigur seve kinai na paiaa manmukh bhauk mue bilalaiee ||

ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥

aaveh jaaveh Thaur na paaveh dhukh meh dhukh samaiee ||

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥

gurmukh hovai su a(n)mrit peevai sahaje saach samaiee ||6||

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥

bin satigur seve janam na chhoddai je anek karam karai adhikaiee ||

ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥

vedh paReh tai vaadh vakhaaneh bin har pat gavaiee ||

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥

sachaa satigur saachee jis baanee bhaj chhooTeh gur saranaiee ||7||

ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥

jin har man vasiaa se dhar saache dhar saachai sachiaaraa ||

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥

onaa dhee sobhaa jug jug hoiee koi na meTanahaaraa ||

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

naanak tin kai sadh balihaarai jin har raakhiaa ur dhaaraa ||8||1||

English Translation

SORAT’H, THIRD MEHL, FIRST HOUSE, TI-TUKAS:

ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 ||

O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause ||

The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 ||

The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 ||

You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 ||

God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 ||

Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 ||

Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 ||

Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

Source: SGPC Official; BaniDB · Read Ang 637 in Sri Guru Granth Sahib Ji

On this day in earlier years

  • Wednesday, 28 December 2022 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Tuesday, 28 December 2021 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Monday, 28 December 2020 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 28 December 2019 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Friday, 28 December 2018 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval
  • Thursday, 28 December 2017 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree