ਹੁਕਮਨਾਮਾ ਸਾਹਿਬ
Hukamnama Sahib
Thursday, 04 January 2024
ਵੀਰਵਾਰ, ੨੦ ਪੋਹ (ਸੰਮਤ ੫੫੫ ਨਾਨਕਸ਼ਾਹੀ)
Ang 892 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਦੀਨੋ ਨਾਮੁ ਕੀਓ ਪਵਿਤੁ ॥
dheeno naam keeo pavit ||
ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥
har dhan raas niraas ieh bit ||
ਕਾਟੀ ਬੰਧਿ ਹਰਿ ਸੇਵਾ ਲਾਏ ॥
kaaTee ba(n)dh har sevaa laae ||
ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥
har har bhagat raam gun gaae ||1||
ਬਾਜੇ ਅਨਹਦ ਬਾਜਾ ॥
baaje anahadh baajaa ||
ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥
rasak rasak gun gaaveh har jan apanai gurdhev nivaajaa ||1|| rahaau ||
ਆਇ ਬਨਿਓ ਪੂਰਬਲਾ ਭਾਗੁ ॥
aai banio poorabalaa bhaag ||
ਜਨਮ ਜਨਮ ਕਾ ਸੋਇਆ ਜਾਗੁ ॥
janam janam kaa soiaa jaag ||
ਗਈ ਗਿਲਾਨਿ ਸਾਧ ਕੈ ਸੰਗਿ ॥
giee gilaan saadh kai sa(n)g ||
ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥
man tan raato har kai ra(n)g ||2||
ਰਾਖੇ ਰਾਖਨਹਾਰ ਦਇਆਲ ॥
raakhe raakhanahaar dhiaal ||
ਨਾ ਕਿਛੁ ਸੇਵਾ ਨਾ ਕਿਛੁ ਘਾਲ ॥
naa kichh sevaa naa kichh ghaal ||
ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥
kar kirapaa prabh keenee dhiaa ||
ਬੂਡਤ ਦੁਖ ਮਹਿ ਕਾਢਿ ਲਇਆ ॥੩॥
booddat dhukh meh kaadd liaa ||3||
ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥
sun sun upajio man meh chaau ||
ਆਠ ਪਹਰ ਹਰਿ ਕੇ ਗੁਣ ਗਾਉ ॥
aaTh pahar har ke gun gaau ||
ਗਾਵਤ ਗਾਵਤ ਪਰਮ ਗਤਿ ਪਾਈ ॥
gaavat gaavat param gat paiee ||
ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
gur prasaadh naanak liv laiee ||4||20||31||
English Translation
RAAMKALEE, FIFTH MEHL:
Blessing me with His Name, He has purified and sanctified me. The Lord’s wealth is my capital. False hope has left me; this is my wealth. Breaking my bonds, the Lord has linked me to His service. I am a devotee of the Lord, Har, Har; I sing the Glorious Praises of the Lord. || 1 ||
The unstruck sound current vibrates and resounds. The Lord’s humble servants sing His Glorious Praises with love and delight; they are honored by the Divine Guru. || 1 || Pause ||
My pre-ordained destiny has been activated; I have awakened from the sleep of countless incarnations. In the Saadh Sangat, the Company of the Holy, my aversion is gone. My mind and body are imbued with love for the Lord. || 2 ||
The Merciful Savior Lord has saved me. I have no service or work to my credit. In His Mercy, God has taken pity on me; He lifted me up and pulled me out, when I was suffering in pain. || 3 ||
Listening, listening to His Praises, joy has welled up within my mind. Twenty-four hours a day, I sing the Glorious Praises of the Lord. Singing, singing His Praises, I have obtained the supreme status. By Guru’s Grace, Nanak is lovingly focused on the Lord. || 4 || 20 || 31 ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ । (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ । (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ । ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ।੧।ਰਹਾਉ।
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ । (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ, (ਸੰਗਤਿ ਦਾ ਸਦਕਾ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ।੨।
(ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, ਉਸ ਨੂੰ ਦੁੱਖਾਂ ਵਿਚ ਡੁੱਬਦੇ ਨੂੰ (ਪ੍ਰਭੂ ਨੇ ਬਾਹੋਂ ਫੜ ਕੇ) ਬਚਾ ਲਿਆ, ਪ੍ਰਭੂ ਨੇ ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ, (ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਉਸ ਦੀ ਰੱਖਿਆ ਕਰ ਦਿੱਤੀ।੩।
ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ । (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ । ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਲਈ।੪।੨੦।੩੧।
Source: SGPC Official; BaniDB · Read Ang 892 in Sri Guru Granth Sahib Ji