ਹੁਕਮਨਾਮਾ ਸਾਹਿਬ
Hukamnama Sahib
Wednesday, 17 January 2024
ਬੁੱਧਵਾਰ, ੪ ਮਾਘ (ਸੰਮਤ ੫੫੫ ਨਾਨਕਸ਼ਾਹੀ) ੧੭ ਜਨਵਰੀ, ੨੦੨੪
Ang 697 · Raag Jaithsree · Guru Raam Daas Ji
ਗੁਰਮੁਖੀ (Gurmukhi)
ਜੈਤਸਰੀ ਮਃ ੪ ॥
jaitasaree mahalaa chauthhaa ||
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
ham baarik kachhooa na jaaneh gat mit tere moorakh mugadh iaanaa ||
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
har kirapaa dhaar dheejai mat uootam kar leejai mugadh siaanaa ||1||
ਮੇਰਾ ਮਨੁ ਆਲਸੀਆ ਉਘਲਾਨਾ ॥
meraa man aalaseeaa ughalaanaa ||
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
har har aan milaio gur saadhoo mil saadhoo kapaT khulaanaa || rahaau ||
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
gur khin khin preet lagaavahu merai heearai mere preetam naam paraanaa ||
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
bin naavai mar jaieeaai mere Thaakur jiau amalee amal lubhaanaa ||2||
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥
jin man preet lagee har keree tin dhur bhaag puraanaa ||
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
tin ham charan sareveh khin khin jin har meeTh lagaanaa ||3||
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
har har kirapaa dhaaree merai Thaakur jan bichhuriaa chiree milaanaa ||
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
dhan dhan satigur jin naam dhiraRaiaa jan naanak tis kurabaanaa ||4||3||
English Translation
JAITSREE, FOURTH MEHL:
I am Your child; I know nothing about Your state and extent; I am foolish, idiotic and ignorant. O Lord, shower me with Your Mercy; bless me with an enlightened intellect; I am foolish — make me clever. || 1 ||
My mind is lazy and sleepy. The Lord, Har, Har, has led me to meet the Holy Guru; meeting the Holy, the shutters have been opened wide. || Pause ||
O Guru, each and every instant, fill my heart with love; the Name of my Beloved is my breath of life. Without the Name, I would die; the Name of my Lord and Master is to me like the drug to the addict. || 2 ||
Those who enshrine love for the Lord within their minds fulfill their pre-ordained destiny. I worship their feet, each and every instant; the Lord seems very sweet to them. || 3 ||
My Lord and Master, Har, Har, has showered His Mercy upon His humble servant; separated for so long, he is now re-united with the Lord. Blessed, blessed is the True Guru, who has implanted the Naam, the Name of the Lord within me; servant Nanak is a sacrifice to Him. || 4 || 3 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ । ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ।੧।
ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ । ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ । ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ।
ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ । ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ।੩।
ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ । ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ । ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ।੪।੩।
Source: SGPC Official; BaniDB · Read Ang 697 in Sri Guru Granth Sahib Ji