ਹੁਕਮਨਾਮਾ ਸਾਹਿਬ

Hukamnama Sahib

Monday, 05 February 2024

ਸੋਮਵਾਰ, ੨੩ ਮਾਘ (ਸੰਮਤ ੫੫੫ ਨਾਨਕਸ਼ਾਹੀ) ੫ ਫਰਵਰੀ, ੨੦੨੪

Ang 819 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

apane baalak aap rakhian paarabraham gurdhev ||

ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

sukh saa(n)t sahaj aanadh bhe pooran bhiee sev ||1|| rahaau ||

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

bhagat janaa kee benatee sunee prabh aap ||

ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

rog miTai jeevaalian jaa kaa vadd parataap ||1||

ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥

dhokh hamaare bakhasian apanee kal dhaaree ||

ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

man baa(n)chhat fal dhitian naanak balihaaree ||2||16||80||

English Translation

BILAAVAL, FIFTH MEHL:

The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. || 1 || Pause ||

God Himself has heard the prayers of His humble devotees. He dispelled my disease, and rejuvenated me; His glorious radiance is so great! || 1 ||

He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. || 2 || 16 || 80 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਸਭ ਤੋਂ ਵੑਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵੑਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

Source: SGPC Official; BaniDB · Read Ang 819 in Sri Guru Granth Sahib Ji

On this day in earlier years

  • Sunday, 05 February 2023 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Saturday, 05 February 2022 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath
  • Friday, 05 February 2021 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Wednesday, 05 February 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Tuesday, 05 February 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 729 · Raag Jaithsree
  • Monday, 05 February 2018 ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ Ang 596 · Raag Sorath