ਹੁਕਮਨਾਮਾ ਸਾਹਿਬ

Hukamnama Sahib

Thursday, 15 February 2024

ਵੀਰਵਾਰ, ੩ ਫੱਗਣ (ਸੰਮਤ ੫੫੫ ਨਾਨਕਸ਼ਾਹੀ)

Ang 823

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥ ੧ ॥ ਰਹਾਉ ॥

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥ ੧ ॥

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥ ੨ ॥ ੧੦ ॥ ੯੬ ॥

English Translation

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause ||

You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 ||

The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ।

ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ)।੧।

ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

Source: SGPC Official · Read Ang 823 in Sri Guru Granth Sahib Ji

On this day in earlier years

  • Wednesday, 15 February 2023 ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ Ang 862 · Raag Gond
  • Tuesday, 15 February 2022 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 15 February 2021 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Saturday, 15 February 2020 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ Ang 824 · Raag Bilaaval
  • Friday, 15 February 2019 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 680 · Raag Soohee
  • Thursday, 15 February 2018 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ Ang 949 · Raag Raamkalee