ਹੁਕਮਨਾਮਾ ਸਾਹਿਬ

Hukamnama Sahib

Friday, 16 February 2024

ਸ਼ੁੱਕਰਵਾਰ, ੪ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੬ ਫਰਵਰੀ, ੨੦੨੪

Ang 683 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੧੨

dhanaasaree mahalaa panjavaa ghar baarvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ba(n)dhanaa har ba(n)dhanaa gun gaavahu gopaal rai || rahaau ||

ਵਡੈ ਭਾਗਿ ਭੇਟੇ ਗੁਰਦੇਵਾ ॥

vaddai bhaag bheTe gurdhevaa ||

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

koT paraadh miTe har sevaa ||1||

ਚਰਨ ਕਮਲ ਜਾ ਕਾ ਮਨੁ ਰਾਪੈ ॥

charan kamal jaa kaa man raapai ||

ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

sog agan tis jan na biaapai ||2||

ਸਾਗਰੁ ਤਰਿਆ ਸਾਧੂ ਸੰਗੇ ॥

saagar tariaa saadhoo sa(n)ge ||

ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

nirabhau naam japahu har ra(n)ge ||3||

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

par dhan dhokh kichh paap na feRe ||

ਜਮ ਜੰਦਾਰੁ ਨ ਆਵੈ ਨੇੜੇ ॥੪॥

jam ja(n)dhaar na aavai neRe ||4||

ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

tirasanaa agan prabh aap bujhaiee ||

ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

naanak udhare prabh saranaiee ||5||1||55||

English Translation

DHANAASAREE, FIFTH MEHL, TWELFTH HOUSE:

ONE UNIVERSAL CREATOR GOD. BY THE GRACE OF THE TRUE GURU:

I bow in reverence to the Lord, I bow in reverence. I sing the Glorious Praises of the Lord, my King. || Pause ||

By great good fortune, one meets the Divine Guru. Millions of sins are erased by serving the Lord. || 1 ||

One whose mind is imbued with the Lord’s lotus feet is not afflicted by the fire of sorrow. || 2 ||

He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. || 3 ||

One who does not steal the wealth of others, who does not commit evil deeds or sinful acts — the Messenger of Death does not even approach him. || 4 ||

God Himself quenches the fires of desire. O Nanak, in God’s Sanctuary, one is saved. || 5 || 1 || 55 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕੋ੍ਰੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ)।੪।

ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤਿ੍ਰਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤਿ੍ਰਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

Source: SGPC Official; BaniDB · Read Ang 683 in Sri Guru Granth Sahib Ji

On this day in earlier years

  • Thursday, 16 February 2023 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Wednesday, 16 February 2022 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Tuesday, 16 February 2021 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Sunday, 16 February 2020 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680
  • Saturday, 16 February 2019 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 666 · Raag Dhanaasree
  • Friday, 16 February 2018 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath