ਹੁਕਮਨਾਮਾ ਸਾਹਿਬ

Hukamnama Sahib

Friday, 08 March 2024

ਸ਼ੁੱਕਰਵਾਰ, ੨੫ ਫੱਗਣ (ਸੰਮਤ ੫੫੫ ਨਾਨਕਸ਼ਾਹੀ)

Ang 485 · Raag Aasaa · Bhagat Naam Dev Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥

aaneele ku(n)bh bharaieele uoodhak Thaakur kau isanaan karau ||

ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

biaalees lakh jee jal meh hote beeThal bhailaa kai karau ||1||

ਜਤ੍ਰ ਜਾਉ ਤਤ ਬੀਠਲੁ ਭੈਲਾ ॥

jatr jaau tat beeThal bhailaa ||

ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥

mahaa ana(n)dh kare sadh kelaa ||1|| rahaau ||

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥

aaneele fool paroieele maalaa Thaakur kee hau pooj karau ||

ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥

pahile baas liee hai bhavareh beeThal bhailaa kai karau ||2||

ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥

aaneele dhoodh reedhaieele kheera(n) Thaakur kau naivedh karau ||

ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥

pahile dhoodh biTaario bachharai beeThal bhailaa kai karau ||3||

ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥

e'eebhai beeThal uoobhai beeThal beeThal bin sa(n)saar nahee ||

ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

thaan thana(n)tar naamaa pranavai poor rahio too(n) sarab mahee ||4||2||

English Translation

AASAA:

Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 ||

Wherever I go, the Lord is there. He continually plays in supreme bliss. || 1 || Pause ||

I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 ||

I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 ||

The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 ||

ਪੰਜਾਬੀ ਵਿਆਖਿਆ (Punjabi Explanation)

ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ । (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।੧।

ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।੧।ਰਹਾਉ।

ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।੨।

ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।੩।

(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ । ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ—(ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।੪।੨।

Source: SGPC Official; BaniDB · Read Ang 485 in Sri Guru Granth Sahib Ji

On this day in earlier years

  • Wednesday, 08 March 2023 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Tuesday, 08 March 2022 ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ Ang 802 · Raag Bilaaval
  • Monday, 08 March 2021 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 08 March 2020 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Friday, 08 March 2019 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 821 · Raag Sorath
  • Thursday, 08 March 2018 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ Ang 673 · Raag Dhanaasree