ਹੁਕਮਨਾਮਾ ਸਾਹਿਬ

Hukamnama Sahib

Friday, 15 March 2024

ਸ਼ੁੱਕਰਵਾਰ, ੨ ਚੇਤ (ਸੰਮਤ ੫੫੬ ਨਾਨਕਸ਼ਾਹੀ)

Ang 884 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

a(n)geekaar keeaa prabh apanai bairee sagale saadhe ||

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

jin bairee hai ih jag looTiaa te bairee lai baadhe ||1||

ਸਤਿਗੁਰੁ ਪਰਮੇਸਰੁ ਮੇਰਾ ॥

satigur paramesar meraa ||

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

anik raaj bhog ras maanee naau japee bharavaasaa teraa ||1|| rahaau ||

ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥

cheet na aavas dhoojee baataa sir uoopar rakhavaaraa ||

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

beparavaahu rahat hai suaamee ik naam kai aadhaaraa ||2||

ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥

pooran hoi milio sukhadhaiee uoon na kaiee baataa ||

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥

tat saar param padh paiaa chhodd na katahoo jaataa ||3||

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥

baran na saakau jaisaa too hai saache alakh apaaraa ||

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

atul athaeh addol suaamee naanak khasam hamaaraa ||4||5||

English Translation

RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage. || 1 ||

The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause ||

I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 ||

I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 ||

I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।

ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।

ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।

ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।

Source: SGPC Official; BaniDB · Read Ang 884 in Sri Guru Granth Sahib Ji

On this day in earlier years

  • Wednesday, 15 March 2023 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Tuesday, 15 March 2022 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Monday, 15 March 2021 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Sunday, 15 March 2020 ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ Ang 833 · Raag Bilaaval
  • Friday, 15 March 2019 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 519 · Raag Dhanaasree
  • Thursday, 15 March 2018 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree