ਹੁਕਮਨਾਮਾ ਸਾਹਿਬ
Hukamnama Sahib
Sunday, 31 March 2024
ਐਤਵਾਰ, ੧੮ ਚੇਤ (ਸੰਮਤ ੫੫੬ ਨਾਨਕਸ਼ਾਹੀ)
Ang 691 · Raag Dhanaasree · Guru Arjan Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੫ ਛੰਤ
dhanaasaree mahalaa panjavaa chha(n)t
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
satigur dheen dhiaal jis sa(n)g har gaaveeaai jeeau ||
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥
a(n)mrit har kaa naam saadhasa(n)g raaveeaai jeeau ||
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥
bhaj sa(n)g saadhoo ik araadhoo janam maran dhukh naase ||
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥
dhur karam likhiaa saach sikhiaa kaTee jam kee faase ||
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
bhai bharam naaThe chhuTee gaaThe jam pa(n)th mool na aaveeaai ||
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
binava(n)t naanak dhaar kirapaa sadhaa har gun gaaveeaai ||1||
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
nidhariaa dhar ek naam nira(n)jano jeeau ||
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥
too dhaataa dhaataar sarab dhukh bha(n)jano jeeau ||
ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥
dhukh harat karataa sukheh suaamee saran saadhoo aaiaa ||
ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥
sa(n)saar saagar mahaa bikhaRaa pal ek maeh taraiaa ||
ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
poor rahiaa sarab thaiee gur giaan netree a(n)jano ||
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥
binava(n)t naanak sadhaa simaree sarab dhukh bhai bha(n)jano ||2||
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥
aap le'ee laR lai kirapaa dhaareeaa jeeau ||
ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥
moh niragun neech anaath prabh agam apaareeaa jeeau ||
ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥
dhiaal sadhaa kirapaal suaamee neech thaapanahaariaa ||
ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥
jeea ja(n)t sabh vas terai sagal teree saariaa ||
ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥
aap karataa aap bhugataa aap sagal beechaareeaa ||
ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥
binava(n)t naanak gun gai jeevaa har jap japau banavaareeaa ||3||
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥
teraa dharas apaar naam amoliee jeeau ||
ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥
nit japeh tere dhaas purakh atoliee jeeau ||
ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥
sa(n)t rasan vooThaa aap tooThaa har raseh seiee maatiaa ||
ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥
gur charan laage mahaa bhaage sadhaa anadhin jaagiaa ||
ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥
sadh sadhaa si(n)mratabaye suaamee saas saas gun boliee ||
ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
binava(n)t naanak dhoor saadhoo naam prabhoo amoliee ||4||1||
English Translation
DHANAASAREE, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU:
The True Guru is merciful to the meek; in His Presence, the Lord’s Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Death’s path. Prays Nanak, shower me with Your Mercy, Lord; let me sing Your Glorious Praises forever. || 1 ||
The Name of the One, Immaculate Lord is the Support of the unsupported. You are the Giver, the Great Giver, the Dispeller of all sorrow. O Destroyer of pain, Creator Lord, Master of peace and bliss, I have come seeking the Sanctuary of the Holy; please, help me to cross over the terrifying and difficult world-ocean in an instant. I saw the Lord pervading and permeating everywhere, when the healing ointment of the Guru’s wisdom was applied to my eyes. Prays Nanak, remember Him forever in meditation, the Destroyer of all sorrow and fear. || 2 ||
He Himself has attached me to the hem of His robe; He has showered me with His Mercy. I am worthless, lowly and helpless; God is unfathomable and infinite. My Lord and Master is always merciful, kind and compassionate; He uplifts and establishes the lowly. All beings and creatures are under Your power; You take care of all. He Himself is the Creator, and He Himself is the Enjoyer; He Himself is the Contemplator of all. Prays Nanak, singing Your Glorious Praises, I live, chanting the Chant of the Lord, the Lord of the world-forest. || 3 ||
The Blessed Vision of Your Darshan is incomparable; Your Name is utterly priceless. You dwell on the tongues of the Saints, by Your own pleasure; they are intoxicated with Your sublime essence, O Lord. Those who are attached to Your feet are very blessed; night and day, they remain always awake and aware. Forever and ever, meditate in remembrance on the Lord and Master; with each and every breath, speak His Glorious Praises. Prays Nanak, let me become the dust of the feet of the Saints. God’s Name is invaluable. ||4|| 1 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ ! ਗੁਰੂ ਦੀ ਸੰਗਤਿ ਵਿਚ ਜਾਹ, ਉਥੇ ਇਕ ਪ੍ਰਭੂ ਦਾ ਸਿਮਰਨ ਕਰ, ਸਿਮਰਨ ਦੀ ਬਰਕਤਿ ਨਾਲ ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਸਿਮਰਨ ਕਰਨ ਵਾਸਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, ਮਨ ਵਿਚ ਬੱਝੀ ਹੋਈ ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਮੇਹਰ ਕਰ ਕਿ ਅਸੀਨ ਜੀਵ ਸਦਾ ਤੇਰੀ ਸਿਫ਼ਤਿ ਸਾਲਾਹ ਕਰਦੇ ਰਹੀਏ।੧।
ਹੇ ਪ੍ਰਭੂ!ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ ਸਭ ਜੀਵਾਂ ਦੇ ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁੱਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ- ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨।
ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿੰਨ੍ਹਾਂ ਉੱਤੇ ਤੂੰ ਮੇਹਰ ਦੀ ਨਿਗਾਹ ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ ਭੀ ਤੇਰੀ ਸਰਨ ਆਇਆ ਹਾਂ, ਮੇਰੇ ਉੱਤੇ ਭੀ ਮੇਹਰ ਕਰ। ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ ਸਾਰੇ ਪਦਾਰਥ ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ- ਹੇ ਪ੍ਰਭੂ! ਮੇਹਰ ਕਰ ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩।
ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ ਦੁਨੀਆਵੀਂ ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵ੍ਹਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ- ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ ਸਦਾ ਜਪਦਾ ਹੈ, ਜੇਹੜੇ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।
Source: SGPC Official; BaniDB · Read Ang 691 in Sri Guru Granth Sahib Ji