ਹੁਕਮਨਾਮਾ ਸਾਹਿਬ
Hukamnama Sahib
Monday, 15 April 2024
ਸੋਮਵਾਰ, ੩ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)
Ang 913 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਕਾਹੂ ਬਿਹਾਵੈ ਰੰਗ ਰਸ ਰੂਪ ॥
kaahoo bihaavai ra(n)g ras roop ||
ਕਾਹੂ ਬਿਹਾਵੈ ਮਾਇ ਬਾਪ ਪੂਤ ॥
kaahoo bihaavai mai baap poot ||
ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
kaahoo bihaavai raaj milakh vaapaaraa ||
ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
sa(n)t bihaavai har naam adhaaraa ||1||
ਰਚਨਾ ਸਾਚੁ ਬਨੀ ॥
rachanaa saach banee ||
ਸਭ ਕਾ ਏਕੁ ਧਨੀ ॥੧॥ ਰਹਾਉ ॥
sabh kaa ek dhanee ||1|| rahaau ||
ਕਾਹੂ ਬਿਹਾਵੈ ਬੇਦ ਅਰੁ ਬਾਦਿ ॥
kaahoo bihaavai bedh ar baadh ||
ਕਾਹੂ ਬਿਹਾਵੈ ਰਸਨਾ ਸਾਦਿ ॥
kaahoo bihaavai rasanaa saadh ||
ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
kaahoo bihaavai lapaT sa(n)g naaree ||
ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
sa(n)t rache keval naam muraaree ||2||
ਕਾਹੂ ਬਿਹਾਵੈ ਖੇਲਤ ਜੂਆ ॥
kaahoo bihaavai khelat jooaa ||
ਕਾਹੂ ਬਿਹਾਵੈ ਅਮਲੀ ਹੂਆ ॥
kaahoo bihaavai amalee hooaa ||
ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥
kaahoo bihaavai par dharab chuoraae ||
ਹਰਿ ਜਨ ਬਿਹਾਵੈ ਨਾਮ ਧਿਆਏ ॥੩॥
har jan bihaavai naam dhiaae ||3||
ਕਾਹੂ ਬਿਹਾਵੈ ਜੋਗ ਤਪ ਪੂਜਾ ॥
kaahoo bihaavai jog tap poojaa ||
ਕਾਹੂ ਰੋਗ ਸੋਗ ਭਰਮੀਜਾ ॥
kaahoo rog sog bharameejaa ||
ਕਾਹੂ ਪਵਨ ਧਾਰ ਜਾਤ ਬਿਹਾਏ ॥
kaahoo pavan dhaar jaat bihaae ||
ਸੰਤ ਬਿਹਾਵੈ ਕੀਰਤਨੁ ਗਾਏ ॥੪॥
sa(n)t bihaavai keeratan gaae ||4||
ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
kaahoo bihaavai dhin rain chaalat ||
ਕਾਹੂ ਬਿਹਾਵੈ ਸੋ ਪਿੜੁ ਮਾਲਤ ॥
kaahoo bihaavai so piR maalat ||
ਕਾਹੂ ਬਿਹਾਵੈ ਬਾਲ ਪੜਾਵਤ ॥
kaahoo bihaavai baal paRaavat ||
ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
sa(n)t bihaavai har jas gaavat ||5||
ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
kaahoo bihaavai naT naaTik nirate ||
ਕਾਹੂ ਬਿਹਾਵੈ ਜੀਆਇਹ ਹਿਰਤੇ ॥
kaahoo bihaavai jeeaaieh hirate ||
ਕਾਹੂ ਬਿਹਾਵੈ ਰਾਜ ਮਹਿ ਡਰਤੇ ॥
kaahoo bihaavai raaj meh ddarate ||
ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
sa(n)t bihaavai har jas karate ||6||
ਕਾਹੂ ਬਿਹਾਵੈ ਮਤਾ ਮਸੂਰਤਿ ॥
kaahoo bihaavai mataa masoorat ||
ਕਾਹੂ ਬਿਹਾਵੈ ਸੇਵਾ ਜਰੂਰਤਿ ॥
kaahoo bihaavai sevaa jaroorat ||
ਕਾਹੂ ਬਿਹਾਵੈ ਸੋਧਤ ਜੀਵਤ ॥
kaahoo bihaavai sodhat jeevat ||
ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
sa(n)t bihaavai har ras peevat ||7||
ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
jit ko laiaa tit hee lagaanaa ||
ਨਾ ਕੋ ਮੂੜੁ ਨਹੀ ਕੋ ਸਿਆਨਾ ॥
naa ko mooR nahee ko siaanaa ||
ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
kar kirapaa jis dhevai naau || naanak taa kai bal bal jaau ||8||3||
English Translation
RAAMKALEE, FIFTH MEHL:
Some pass their lives enjoying pleasures and beauty. Some pass their lives with their mothers, fathers and children. Some pass their lives in power, estates and trade. The Saints pass their lives with the support of the Lord’s Name. || 1 ||
The world is the creation of the True Lord. He alone is the Master of all. || 1 || Pause ||
Some pass their lives in arguments and debates about scriptures. Some pass their lives tasting flavors. Some pass their lives attached to women. The Saints are absorbed only in the Name of the Lord. || 2 ||
Some pass their lives gambling. Some pass their lives getting drunk. Some pass their lives stealing the property of others. The humble servants of the Lord pass their lives meditating on the Naam. || 3 ||
Some pass their lives in Yoga, strict meditation, worship and adoration. Some, in sickness, sorrow and doubt. Some pass their lives practicing control of the breath. The Saints pass their lives singing the Kirtan of the Lord’s Praises. || 4 ||
Some pass their lives walking day and night. Some pass their lives on the fields of battle. Some pass their lives teaching children. The Saints pass their lives singing the Lord’s Praise. || 5 ||
Some pass their lives as actors, acting and dancing. Some pass their lives taking the lives of others. Some pass their lives ruling by intimidation. The Saints pass their lives chanting the Lord’s Praises. || 6 ||
Some pass their lives counseling and giving advice. Some pass their lives forced to serve others. Some pass their lives exploring life’s mysteries. The Saints pass their lives drinking in the sublime essence of the Lord. || 7 ||
As the Lord attaches us, so we are attached. No one is foolish, and no one is wise. Nanak is a sacrifice, a sacrifice to those who are blessed by His Grace to receive His Name. || 8 || 3 ||
ਪੰਜਾਬੀ ਵਿਆਖਿਆ (Punjabi Explanation)
ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। ਹੇ ਭਾਈ! ਸਿਰਫ਼ ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜਰਦੀ ਹੈ।੧।
ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।੧।ਰਹਾਉ।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ ਧਾਰਮਿਕ ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ।੨।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ।੩।
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਿਆਂ।੪।
ਹੇ ਭਾਈ! ਕਿਸੇ ਦੀ ਉਮਰ ਬੀਤਦੀ ਹੈ ਦਿਨੇ ਰਾਤ ਤੁਰਦਿਆਂ; ਪਰ ਕਿਸੇ ਦੀ ਲੰਘਦੀ ਹੈ ਇਕੋ ਥਾਂ ਮੱਲ ਕੇ ਬੈਠੇ ਰਿਹਾਂ; ਕਿਸੇ ਮਨੁੱਖ ਦੀ ਉਮਰ ਮੁੰਡੇ ਪੜਾਂਦਿਆ ਲੰਘ ਜਾਂਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਿਆਂ।੫।
ਕਿਸੇ ਮਨੁੱਖ ਦੀ ਜ਼ਿੰਦਗੀ ਨਟਾਂ ਵਾਲੇ ਨਾਟਕ ਅਤੇ ਨਾਚ ਕਰਦਿਆਂ ਗੁਜ਼ਰਦੀ ਹੈ; ਕਿਸੇ ਮਨੁੱਖ ਦੀ ਇਹ ਉਮਰ ਡਾਕੇ ਮਾਰਦਿਆਂ ਲੰਘ ਜਾਂਦੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਰਾਜ-ਦਰਬਾਰ ਵਿਚ ਰਹਿ ਕੇ ਥਰ-ਥਰ ਕੰਬਦਿਆਂ ਹੀ ਗੁਜ਼ਰਦੀ ਹੈ; ਸੰਤ ਦੀ ਉਮਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦਿਆਂ ਲੰਘਦੀ ਹੈ।੬।
ਦੁਨੀਆਂ ਦੀਆਂ ਔਖਿਆਈਆਂ ਦੇ ਕਾਰਨ ਕਿਸੇ ਦੀ ਉਮਰ ਗਿਣਤੀਆਂ ਗਿਣਦਿਆਂ ਲੰਘ ਜਾਂਦੀ ਹੈ; ਜ਼ਿੰਦਗੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਦੀ ਜ਼ਿੰਦਗੀ ਨੌਕਰੀ ਕਰਦਿਆਂ ਗੁਜ਼ਰ ਜਾਂਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਖੋਜ-ਭਾਲ ਕਰਦਿਆਂ ਬੀਤਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦਿਆਂ।੭।
ਪਰ, ਹੇ ਭਾਈ! ਨਾਂਹ ਕੋਈ ਜੀਵ ਮੂਰਖ ਹੈ ਨਾਂਹ ਕੋਈ ਸਿਆਣਾ ਹੈ; ਜਿਸ ਕੰਮ ਵਿਚ ਪਰਮਾਤਮਾ ਨੇ ਕਿਸੇ ਨੂੰ ਲਾਇਆ ਹੈ ਉਸੇ ਵਿਚ ਉਹ ਲੱਗਾ ਹੋਇਆ ਹੈ। ਹੇ ਨਾਨਕ ਆਖ- ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਨਾਮ ਬਖ਼ਸ਼ਦਾ ਹੈ, ਮੈਂ ਉਸ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ।੮।੩।
Source: SGPC Official; BaniDB · Read Ang 913 in Sri Guru Granth Sahib Ji