ਹੁਕਮਨਾਮਾ ਸਾਹਿਬ

Hukamnama Sahib

Wednesday, 24 April 2024

ਬੁੱਧਵਾਰ, ੧੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਇਹ ਜਗਿ ਮੀਤੁ ਨ ਦੇਖਿਓ ਕੋਈ ॥

eeh jag meet na dhekhio koiee ||

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

sagal jagat apanai sukh laagio dhukh mai sa(n)g na hoiee ||1|| rahaau ||

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

dhaaraa meet poot sanaba(n)dhee sagare dhan siau laage ||

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

jab hee niradhan dhekhio nar kau sa(n)g chhaadd sabh bhaage ||1||

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

kaha(n)au kahaa yiaa man baure kau in siau neh lagaio ||

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

dheenaa naath sakal bhai bha(n)jan jas taa ko bisaraio ||2||

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

suaan poochh jiau bhio na soodhau bahut jatan mai keenau ||

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

naanak laaj biradh kee raakhahu naam tuhaarau leenau ||3||9||

English Translation

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause ||

Wives, friends, children and relatives — all are attached to wealth. When they see a poor man, they all forsake his company and run away. || 1 ||

So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 ||

Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

Source: SGPC Official; BaniDB · Read Ang 633 in Sri Guru Granth Sahib Ji

On this day in earlier years

  • Monday, 24 April 2023 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Sunday, 24 April 2022 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Saturday, 24 April 2021 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Friday, 24 April 2020 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 601 · Raag Sorath
  • Wednesday, 24 April 2019 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 634 · Raag Sorath
  • Tuesday, 24 April 2018 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree