ਹੁਕਮਨਾਮਾ ਸਾਹਿਬ

Hukamnama Sahib

Monday, 13 May 2024

ਸੋਮਵਾਰ, ੩੧ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

Ang 853 · Raag Bilaaval · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥

jagat jala(n)dhaa rakh lai aapanee kirapaa dhaar ||

ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥

jit dhuaarai ubarai titai laih ubaar ||

ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥

satigur sukh vekhaaliaa sachaa sabadh beechaar ||

ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

naanak avar na sujhiee har bin bakhasanahaar ||1||

ਮਃ ੩ ॥

mahalaa teejaa ||

ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥

haumai maiaa mohanee dhoojai lagai jai ||

ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥

naa ieh maaree na marai naa ieh haT vikai ||

ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥

gur kai sabadh parajaaleeaai taa ieh vichahu jai ||

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

tan man hovai ujalaa naam vasai man aai ||

ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

naanak maiaa kaa maaran sabadh hai gurmukh paiaa jai ||2||

ਪਉੜੀ ॥

pauRee ||

ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥

satigur kee vaddiaaiee satigur dhitee dhurahu hukam bujh neesaan ||

ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥

putee bhaateeiee jaavaiee sakee agahu pichhahu Tol ddiThaa laahion sabhanaa kaa abhimaan ||

ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥

jithai ko vekhai tithai meraa satiguroo har bakhasios sabh jahaan ||

ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

j satigur no mil ma(n)ne su halat palat sijhai j vemukh hovai su firai bharisaT thaan ||

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥

jan naanak kai val hoaa meraa suaamee har sajan purakh sujaan ||

ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

paudhee bhit dhekh kai sabh aai pe satigur kee pairee laahion sabhanaa kiahu manahu gumaan ||10||

English Translation

SHALOK, THIRD MEHL:

The world is going up in flames — shower it with Your Mercy, and save it! Save it, and deliver it, by whatever method it takes. The True Guru has shown the way to peace, contemplating the True Word of the Shabad. Nanak knows no other than the Lord, the Forgiving Lord. || 1 ||

THIRD MEHL: Through egotism, fascination with Maya has trapped them in duality. It cannot be killed, it does not die, and it cannot be sold in a store. Through the Word of the Guru’s Shabad, it is burnt away, and then it departs from within. The body and mind become pure, and the Naam, the Name of the Lord, comes to dwell within the mind. O Nanak, the Shabad is the killer of Maya; the Gurmukh obtains it. || 2 ||

PAUREE: The glorious greatness of the True Guru was bestowed by the True Guru; He understood this as the Insignia, the Mark of the Primal Lord’s Will. He tested His sons, nephews, sons-in-law and relatives, and subdued the egotistical pride of them all. Wherever anyone looks, my True Guru is there; the Lord blessed Him with the whole world. One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places. My Lord and Master is on the side of servant Nanak. The All-powerful and All-knowing Lord God is my Best Friend. Seeing the food being distributed, everyone came and fell at the feet of the True Guru, who cleansed the minds of all of their egotistical pride. || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।

ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ । ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ । ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ । (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।

(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ । ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ । ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ । ਹੇ ਨਾਨਕ! (ਆਖ—) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ ।ਹੇ ਭਾਈ! (ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ । ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

Source: SGPC Official; BaniDB · Read Ang 853 in Sri Guru Granth Sahib Ji

On this day in earlier years

  • Saturday, 13 May 2023 ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ Ang 662 · Raag Dhanaasree
  • Friday, 13 May 2022 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 13 May 2021 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Wednesday, 13 May 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Monday, 13 May 2019 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 727 · Raag Sorath
  • Sunday, 13 May 2018 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee