ਹੁਕਮਨਾਮਾ ਸਾਹਿਬ

Hukamnama Sahib

Friday, 31 May 2024

ਸ਼ੁੱਕਰਵਾਰ, ੧੮ ਜੇਠ (ਸੰਮਤ ੫੫੬ ਨਾਨਕਸ਼ਾਹੀ)

Ang 658 · Raag Sorath · Bhagat Ravi Daas Ji

Reading: Permalink

ਗੁਰਮੁਖੀ (Gurmukhi)

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

sukh saagar suratar chi(n)taaman kaamadhen bas jaa ke ||

ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥

chaar padhaarath asaT dhasaa sidh nav nidh kar tal taa ke ||1||

ਹਰਿ ਹਰਿ ਹਰਿ ਨ ਜਪਹਿ ਰਸਨਾ ॥

har har har na japeh rasanaa ||

ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥

avar sabh tiaag bachan rachanaa ||1|| rahaau ||

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥

naanaa khiaan puraan bedh bidh chautees akhar maa(n)hee ||

ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥

biaas bichaar kahio paramaarath raam naam sar naahee ||2||

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥

sahaj samaadh upaadh rahat fun baddai bhaag liv laagee ||

ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥

keh ravidhaas pragaas ridhai dhar janam maran bhai bhaagee ||3||4||

ਜਉ ਤੁਮ ਗਿਰਿਵਰ ਤਉ ਹਮ ਮੋਰਾ ॥

jau tum girivar tau ham moraa ||

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥

jau tum cha(n)dh tau ham bhe hai chakoraa ||1||

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥

maadhave tum na torahu tau ham nahee toreh ||

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥

tum siau tor kavan siau joreh ||1|| rahaau ||

ਜਉ ਤੁਮ ਦੀਵਰਾ ਤਉ ਹਮ ਬਾਤੀ ॥

jau tum dheevaraa tau ham baatee ||

ਜਉ ਤੁਮ ਤੀਰਥ ਤਉ ਹਮ ਜਾਤੀ ॥੨॥

jau tum teerath tau ham jaatee ||2||

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥

saachee preet ham tum siau joree ||

ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥

tum siau jor avar sa(n)g toree ||3||

ਜਹ ਜਹ ਜਾਉ ਤਹਾ ਤੇਰੀ ਸੇਵਾ ॥

jeh jeh jaau tahaa teree sevaa ||

ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥

tum so Thaakur aaur na dhevaa ||4||

ਤੁਮਰੇ ਭਜਨ ਕਟਹਿ ਜਮ ਫਾਂਸਾ ॥

tumare bhajan kaTeh jam faa(n)saa ||

ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

bhagat het gaavai ravidhaasaa ||5||5||

English Translation

RAAG SORAT’H,  THE WORD OF DEVOTEE RAVI DAAS JEE:

ONE UNIVERSAL CREATOR GOD.  BY THE GRACE OF THE TRUE GURU:

He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 ||

You do not chant with your tongue the Name of the Lord, Har, Har, Har. Abandon your involvement in all other words. || 1 || Pause ||

The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 ||

Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 ||

ਪੰਜਾਬੀ ਵਿਆਖਿਆ (Punjabi Explanation)

(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧।

(ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ।

(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?)।੨।

ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।

Source: SGPC Official; BaniDB · Read Ang 658 in Sri Guru Granth Sahib Ji

On this day in earlier years

  • Wednesday, 31 May 2023 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Tuesday, 31 May 2022 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 31 May 2021 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Sunday, 31 May 2020 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree
  • Friday, 31 May 2019 ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ Ang 692 · Raag Sorath
  • Thursday, 31 May 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans