ਹੁਕਮਨਾਮਾ ਸਾਹਿਬ

Hukamnama Sahib

Tuesday, 18 June 2024

ਮੰਗਲਵਾਰ, ੫ ਹਾੜ (ਸੰਮਤ ੫੫੬ ਨਾਨਕਸ਼ਾਹੀ)

Ang 867 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਨਾਮੁ ਨਿਰੰਜਨੁ ਨੀਰਿ ਨਰਾਇਣ ॥

naam nira(n)jan neer narain ||

ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥

rasanaa simarat paap bilain ||1|| rahaau ||

ਨਾਰਾਇਣ ਸਭ ਮਾਹਿ ਨਿਵਾਸ ॥

naarain sabh maeh nivaas ||

ਨਾਰਾਇਣ ਘਟਿ ਘਟਿ ਪਰਗਾਸ ॥

naarain ghaT ghaT paragaas ||

ਨਾਰਾਇਣ ਕਹਤੇ ਨਰਕਿ ਨ ਜਾਹਿ ॥

naarain kahate narak na jaeh ||

ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥

naarain sev sagal fal paeh ||1||

ਨਾਰਾਇਣ ਮਨ ਮਾਹਿ ਅਧਾਰ ॥

naarain man maeh adhaar ||

ਨਾਰਾਇਣ ਬੋਹਿਥ ਸੰਸਾਰ ॥

naarain bohith sa(n)saar ||

ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥

naarain kahat jam bhaag palain ||

ਨਾਰਾਇਣ ਦੰਤ ਭਾਨੇ ਡਾਇਣ ॥੨॥

naarain dha(n)t bhaane ddain ||2||

ਨਾਰਾਇਣ ਸਦ ਸਦ ਬਖਸਿੰਦ ॥

naarain sadh sadh bakhasi(n)dh ||

ਨਾਰਾਇਣ ਕੀਨੇ ਸੂਖ ਅਨੰਦ ॥

naarain keene sookh ana(n)dh ||

ਨਾਰਾਇਣ ਪ੍ਰਗਟ ਕੀਨੋ ਪਰਤਾਪ ॥

naarain pragaT keeno parataap ||

ਨਾਰਾਇਣ ਸੰਤ ਕੋ ਮਾਈ ਬਾਪ ॥੩॥

naarain sa(n)t ko maiee baap ||3||

ਨਾਰਾਇਣ ਸਾਧਸੰਗਿ ਨਰਾਇਣ ॥

naarain saadhasa(n)g narain ||

ਬਾਰੰ ਬਾਰ ਨਰਾਇਣ ਗਾਇਣ ॥

baara(n) baar narain gain ||

ਬਸਤੁ ਅਗੋਚਰ ਗੁਰ ਮਿਲਿ ਲਹੀ ॥

basat agochar gur mil lahee ||

ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

naarain oT naanak dhaas gahee ||4||17||19||

English Translation

GOND, FIFTH MEHL:

The Name of the Immaculate Lord is the Ambrosial Water. Chanting it with the tongue, sins are washed away. || 1 || Pause ||

The Lord abides in everyone. The Lord illumines each and every heart. Chanting the Lord’s Name, one does not fall into hell. Serving the Lord, all fruitful rewards are obtained. || 1 ||

Within my mind is the Support of the Lord. The Lord is the boat to cross over the world-ocean. Chant the Lord’s Name, and the Messenger of Death will run away. The Lord breaks the teeth of Maya, the witch. || 2 ||

The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 ||

The Lord, the Lord, is in the Saadh Sangat, the Company of the Holy. Time and time again, I sing the Lord’s Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧।

ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨।

ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩।

ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।

Source: SGPC Official; BaniDB · Read Ang 867 in Sri Guru Granth Sahib Ji

On this day in earlier years

  • Sunday, 18 June 2023 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Saturday, 18 June 2022 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree
  • Friday, 18 June 2021 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Thursday, 18 June 2020 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Tuesday, 18 June 2019 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 650 · Raag Sorath
  • Monday, 18 June 2018 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ Ang 678 · Raag Dhanaasree