ਹੁਕਮਨਾਮਾ ਸਾਹਿਬ

Hukamnama Sahib

Friday, 21 June 2024

ਸ਼ੁੱਕਰਵਾਰ, ੮ ਹਾੜ (ਸੰਮਤ ੫੫੬ ਨਾਨਕਸ਼ਾਹੀ)

Ang 508 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

goojaree kee vaar mahalaa teejaa sika(n)dhar biraahim kee vaar kee dhunee gaaunee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕੁ ਮਃ ੩ ॥

salok mahalaa teejaa ||

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

eih jagat mamataa muaa jeevan kee bidh naeh ||

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

gur kai bhaanai jo chalai taa(n) jeevan padhavee paeh ||

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥

oi sadhaa sadhaa jan jeevate jo har charanee chit laeh ||

ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

naanak nadharee man vasai gurmukh sahaj samaeh ||1||

ਮਃ ੩ ॥

mahalaa teejaa ||

ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥

a(n)dhar sahasaa dhukh hai aapai sir dha(n)dhai maar ||

ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥

dhoojai bhai sute kabeh na jaageh maiaa moh piaar ||

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥

naam na cheteh sabadh na veechaareh ih manmukh kaa aachaar ||

ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

har naam na paiaa janam birathaa gavaiaa naanak jam maar kare khuaar ||2||

ਪਉੜੀ ॥

pauRee ||

ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥

aapanaa aap upaion tadhahu hor na koiee ||

ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥

mataa masoorat aap kare jo kare su hoiee ||

ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥

tadhahu aakaas na paataal hai naa trai loiee ||

ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥

tadhahu aape aap nira(n)kaar hai naa opat hoiee ||

ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

jiau tis bhaavai tivai kare tis bin avar na koiee ||1||

English Translation

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:

ONE UNIVERSAL CREATOR GOD. BY THE GRACE OF THE TRUE GURU: SHALOK, THIRD MEHL:

This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 ||

THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them. || 2 ||

PAUREE: He created Himself — at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed — there was no creation. As it pleased Him, so did He act; without Him, there was no other. || 1 ||

ਪੰਜਾਬੀ ਵਿਆਖਿਆ (Punjabi Explanation)

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।

ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।

Source: SGPC Official; BaniDB · Read Ang 508 in Sri Guru Granth Sahib Ji

On this day in earlier years

  • Wednesday, 21 June 2023 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Tuesday, 21 June 2022 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Monday, 21 June 2021 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 21 June 2020 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Friday, 21 June 2019 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 682 · Raag Vadhans
  • Thursday, 21 June 2018 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree