ਹੁਕਮਨਾਮਾ ਸਾਹਿਬ

Hukamnama Sahib

Wednesday, 26 June 2024

ਬੁੱਧਵਾਰ, ੧੩ ਹਾੜ (ਸੰਮਤ ੫੫੬ ਨਾਨਕਸ਼ਾਹੀ)

Ang 894 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਰਾਖਨਹਾਰ ਦਇਆਲ ॥

raakhanahaar dhiaal ||

ਕੋਟਿ ਭਵ ਖੰਡੇ ਨਿਮਖ ਖਿਆਲ ॥

koT bhav kha(n)dde nimakh khiaal ||

ਸਗਲ ਅਰਾਧਹਿ ਜੰਤ ॥

sagal araadheh ja(n)t ||

ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥

mileeaai prabh gur mil ma(n)t ||1||

ਜੀਅਨ ਕੋ ਦਾਤਾ ਮੇਰਾ ਪ੍ਰਭੁ ॥

jeean ko dhaataa meraa prabh ||

ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥

pooran paramesur suaamee ghaT ghaT raataa meraa prabh ||1|| rahaau ||

ਤਾ ਕੀ ਗਹੀ ਮਨ ਓਟ ॥

taa kee gahee man oT ||

ਬੰਧਨ ਤੇ ਹੋਈ ਛੋਟ ॥

ba(n)dhan te hoiee chhoT ||

ਹਿਰਦੈ ਜਪਿ ਪਰਮਾਨੰਦ ॥

hiradhai jap paramaana(n)dh ||

ਮਨ ਮਾਹਿ ਭਏ ਅਨੰਦ ॥੨॥

man maeh bhe ana(n)dh ||2||

ਤਾਰਣ ਤਰਣ ਹਰਿ ਸਰਣ ॥

taaran taran har saran ||

ਜੀਵਨ ਰੂਪ ਹਰਿ ਚਰਣ ॥

jeevan roop har charan ||

ਸੰਤਨ ਕੇ ਪ੍ਰਾਣ ਅਧਾਰ ॥

sa(n)tan ke praan adhaar ||

ਊਚੇ ਤੇ ਊਚ ਅਪਾਰ ॥੩॥

uooche te uooch apaar ||3||

ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥

s mat saar jit har simareejai ||

ਕਰਿ ਕਿਰਪਾ ਜਿਸੁ ਆਪੇ ਦੀਜੈ ॥

kar kirapaa jis aape dheejai ||

ਸੂਖ ਸਹਜ ਆਨੰਦ ਹਰਿ ਨਾਉ ॥

sookh sahaj aana(n)dh har naau ||

ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥

naanak japiaa gur mil naau ||4||27||38||

English Translation

RAAMKALEE, FIFTH MEHL:

The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Guru’s Mantra, one meets God. || 1 ||

My God is the Giver of souls. The Perfect Transcendent Lord Master, my God, imbues each and every heart. || 1 || Pause ||

My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. || 2 ||

The Lord’s Sanctuary is the boat to carry us across. The Lord’s Feet are the embodiment of life itself. They are the Support of the breath of life of the Saints. God is infinite, the highest of the high. || 3 ||

That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lord’s Name. Meeting with the Guru, Nanak chants the Name. || 4 || 27 || 38 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ।੧।

ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ।੧।ਰਹਾਉ।

ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ।੩।

ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ।੪।੨੭।੩੮।

Source: SGPC Official; BaniDB · Read Ang 894 in Sri Guru Granth Sahib Ji

On this day in earlier years

  • Monday, 26 June 2023 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Sunday, 26 June 2022 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 26 June 2021 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ Ang 729 · Raag Soohee
  • Friday, 26 June 2020 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Wednesday, 26 June 2019 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 857 · Raag Dhanaasree
  • Tuesday, 26 June 2018 ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ Ang 576 · Raag Vadhans