ਹੁਕਮਨਾਮਾ ਸਾਹਿਬ

Hukamnama Sahib

Thursday, 18 July 2024

ਵੀਰਵਾਰ, ੩ ਸਾਵਣ (ਸੰਮਤ ੫੫੬ ਨਾਨਕਸ਼ਾਹੀ)

Ang 676 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

moh masakeen prabh naam adhaar ||

ਖਾਟਣ ਕਉ ਹਰਿ ਹਰਿ ਰੋਜਗਾਰੁ ॥

khaaTan kau har har rojagaar ||

ਸੰਚਣ ਕਉ ਹਰਿ ਏਕੋ ਨਾਮੁ ॥

sa(n)chan kau har eko naam ||

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

halat palat taa kai aavai kaam ||1||

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

naam rate prabh ra(n)g apaar ||

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

saadh gaaveh gun ek nira(n)kaar || rahaau ||

ਸਾਧ ਕੀ ਸੋਭਾ ਅਤਿ ਮਸਕੀਨੀ ॥

saadh kee sobhaa at masakeenee ||

ਸੰਤ ਵਡਾਈ ਹਰਿ ਜਸੁ ਚੀਨੀ ॥

sa(n)t vaddaiee har jas cheenee ||

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

anadh sa(n)tan kai bhagat govi(n)dh ||

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

sookh sa(n)tan kai binasee chi(n)dh ||2||

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

jeh saadh sa(n)tan hoveh ikatr ||

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

teh har jas gaaveh naadh kavit ||

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

saadh sabhaa meh anadh bisraam ||

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

aun sa(n)g so paae jis masatak karaam ||3||

ਦੁਇ ਕਰ ਜੋੜਿ ਕਰੀ ਅਰਦਾਸਿ ॥

dhui kar joR karee aradhaas ||

ਚਰਨ ਪਖਾਰਿ ਕਹਾਂ ਗੁਣਤਾਸ ॥

charan pakhaar kahaa(n) gunataas ||

ਪ੍ਰਭ ਦਇਆਲ ਕਿਰਪਾਲ ਹਜੂਰਿ ॥

prabh dhiaal kirapaal hajoor ||

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

naanak jeevai sa(n)taa dhoor ||4||2||23||

English Translation

DHANAASAREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 ||

Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause ||

The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 ||

Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 ||

With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।

ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।

ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ)।੩।

ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ)।੪।੨।੨੩।

Source: SGPC Official; BaniDB · Read Ang 676 in Sri Guru Granth Sahib Ji

On this day in earlier years

  • Tuesday, 18 July 2023 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Monday, 18 July 2022 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath
  • Sunday, 18 July 2021 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Saturday, 18 July 2020 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 18 July 2019 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 676 · Raag Jaithsree
  • Wednesday, 18 July 2018 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree