ਹੁਕਮਨਾਮਾ ਸਾਹਿਬ

Hukamnama Sahib

Monday, 02 September 2024

ਸੋਮਵਾਰ, ੧੮ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

Ang 501 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥

aapanaa gur sev sadh hee ramahu gun gobi(n)dh ||

ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

saas saas araadh har har leh jai man kee chi(n)dh ||1||

ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥

mere man jaap prabh kaa naau ||

ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

sookh sahaj ana(n)dh paaveh milee niramal thaau ||1|| rahaau ||

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥

saadhasa(n)g udhaar ih man aaTh pahar aaraadh ||

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

kaam karodh aha(n)kaar binasai miTai sagal upaadh ||2||

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥

aTal achhedh abhedh suaamee saran taa kee aau ||

ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

charan kamal araadh hiradhai ek siau liv laau ||3||

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥

paarabraham prabh dhiaa dhaaree bakhas leen(h)e aap ||

ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

sarab sukh har naam dheeaa naanak so prabh jaap ||4||2||28||

English Translation

GUJRI, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 ||

O my mind, chant the Name of God. You shall be blessed with peace, poise and pleasure, and you shall find the immaculate place. || 1 || Pause ||

In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 ||

The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 ||

The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕੋ੍ਰਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।

ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।

ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।

Source: SGPC Official; BaniDB · Read Ang 501 in Sri Guru Granth Sahib Ji

On this day in earlier years

  • Saturday, 02 September 2023 ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ Ang 897 · Raag Raamkalee
  • Friday, 02 September 2022 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Thursday, 02 September 2021 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Wednesday, 02 September 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Monday, 02 September 2019 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 02 September 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans