ਹੁਕਮਨਾਮਾ ਸਾਹਿਬ

Hukamnama Sahib

Friday, 20 September 2024

ਸ਼ੁੱਕਰਵਾਰ, ੫ ਅੱਸੂ (ਸੰਮਤ ੫੫੬ ਨਾਨਕਸ਼ਾਹੀ)

Ang 830 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥

moree aha(n) jai dharasan paavat he ||

ਰਾਚਹੁ ਨਾਥ ਹੀ ਸਹਾਈ ਸੰਤਨਾ ॥

raachahu naath hee sahaiee sa(n)tanaa ||

ਅਬ ਚਰਨ ਗਹੇ ॥੧॥ ਰਹਾਉ ॥

ab charan gahe ||1|| rahaau ||

ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥

aahe man avar na bhaavai charanaavai charanaavai ulajhio al makara(n)dh kamal jiau ||

ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥

an ras nahee chaahai ekai har laahai ||1||

ਅਨ ਤੇ ਟੂਟੀਐ ਰਿਖ ਤੇ ਛੂਟੀਐ ॥

an te TooTeeaai rikh te chhooTeeaai ||

ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥

man har ras ghooTeeaai sa(n)g saadhoo ulaTeeaai ||

ਅਨ ਨਾਹੀ ਨਾਹੀ ਰੇ ॥

an naahee naahee re ||

ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

naanak preet charan charan he ||2||2||129||

English Translation

BILAAVAL, FIFTH MEHL:

My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet. || 1 || Pause ||

My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord. || 1 ||

I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord. || 2 || 2 || 129 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ । ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ । ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ । ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ । ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ । ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ । ਹੇ ਨਾਨਕ! (ਆਖ—) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।

Source: SGPC Official; BaniDB · Read Ang 830 in Sri Guru Granth Sahib Ji

On this day in earlier years

  • Wednesday, 20 September 2023 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Tuesday, 20 September 2022 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545
  • Monday, 20 September 2021 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Sunday, 20 September 2020 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Friday, 20 September 2019 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ Ang 658 · Raag Sorath
  • Thursday, 20 September 2018 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree