ਹੁਕਮਨਾਮਾ ਸਾਹਿਬ

Hukamnama Sahib

Thursday, 03 October 2024

ਵੀਰਵਾਰ, ੧੮ ਅੱਸੂ (ਸੰਮਤ ੫੫੬ ਨਾਨਕਸ਼ਾਹੀ)

Ang 650 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

paRanaa guRanaa sa(n)saar kee kaar hai a(n)dhar tirasanaa vikaar ||

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

haumai vich sabh paR thake dhoojai bhai khuaar ||

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

so paRiaa so pa(n)ddit beenaa gur sabadh kare veechaar ||

ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

a(n)dhar khojai tat lahai paae mokh dhuaar ||

ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥

gun nidhaan har paiaa sahaj kare veechaar ||

ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

dha(n)n vaapaaree naanakaa jis gurmukh naam adhaar ||1||

ਮਃ ੩ ॥

mahalaa teejaa ||

ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

vin man maare koi na sijhiee vekhahu ko liv lai ||

ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

bhekhadhaaree teerathee bhav thake naa eh man maariaa jai ||

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥

gurmukh eh man jeevat marai sach rahai liv lai ||

ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥

naanak is man kee mal iau utarai haumai sabadh jalai ||2||

ਪਉੜੀ ॥

pauRee ||

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

har har sa(n)t milahu mere bhaiee har naam dhiraRaavahu ik kinakaa ||

ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥

har har seegaar banaavahu har jan har kaapaR pahirahu khim kaa ||

ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥

aaisaa seegaar mere prabh bhaavai har laagai piaaraa piram kaa ||

ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥

har har naam bolahu dhin raatee sabh kilabikh kaaTai ik palakaa ||

ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

har har dhiaal hovai jis upar so gurmukh har jap jinakaa ||21||

English Translation

SHALOK, THIRD MEHL:

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 ||

THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 ||

PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

ਪੰਜਾਬੀ ਵਿਆਖਿਆ (Punjabi Explanation)

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।

ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।

Source: SGPC Official; BaniDB · Read Ang 650 in Sri Guru Granth Sahib Ji

On this day in earlier years

  • Tuesday, 03 October 2023 ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ Ang 620 · Raag Sorath
  • Monday, 03 October 2022 ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ Ang 849
  • Sunday, 03 October 2021 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 03 October 2020 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Thursday, 03 October 2019 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Wednesday, 03 October 2018 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri