ਹੁਕਮਨਾਮਾ ਸਾਹਿਬ

Hukamnama Sahib

Saturday, 12 October 2024

ਸ਼ਨਿਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ਘਰੁ ੨ ਦੁਪਦੇ

Toddee mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਾਗਉ ਦਾਨੁ ਠਾਕੁਰ ਨਾਮ ॥

maagau dhaan Thaakur naam ||

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

avar kachhoo merai sa(n)g na chaalai milai kirapaa gun gaam ||1|| rahaau ||

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

raaj maal anek bhog ras sagal taravar kee chhaam ||

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

dhai dhai bahu bidh kau dhaavai sagal niraarath kaam ||1||

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

bin govi(n)dh avar je chaahau dheesai sagal baat hai khaam ||

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

kahu naanak sa(n)t ren maagau mero man paavai bisraam ||2||1||6||

English Translation

TODEE, FIFTH MEHL, SECOND HOUSE, DU-PADAS:

ONE UNIVERSAL CREATOR GOD.  BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause ||

Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 ||

Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੬।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Thursday, 12 October 2023 ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ Ang 823 · Raag Bilaaval
  • Wednesday, 12 October 2022 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Tuesday, 12 October 2021 ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ Ang 890 · Raag Raamkalee
  • Monday, 12 October 2020 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee
  • Saturday, 12 October 2019 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Friday, 12 October 2018 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath