ਹੁਕਮਨਾਮਾ ਸਾਹਿਬ

Hukamnama Sahib

Saturday, 19 October 2024

ਸ਼ਨਿਚਰਵਾਰ, ੩ ਕੱਤਕ (ਸੰਮਤ ੫੫੬ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥

jin keene vas apunai trai gun bhavan chatur sa(n)saaraa ||

ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥

jag isanaan taap thaan kha(n)dde kiaa ih ja(n)t vichaaraa ||1||

ਪ੍ਰਭ ਕੀ ਓਟ ਗਹੀ ਤਉ ਛੂਟੋ ॥

prabh kee oT gahee tau chhooTo ||

ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥

saadh prasaadh har har har gaae bikhai biaadh tab hooTo ||1|| rahaau ||

ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥

neh suneeaai neh mukh te bakeeaai neh mohai uh ddeeThee ||

ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥

aaisee Thagauree pai bhulaavai man sabh kai laagai meeThee ||2||

ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥

mai baap poot hit bhraataa un ghar ghar melio dhooaa ||

ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥

kis hee vaadh ghaaT kis hee peh sagale lar lar mooaa ||3||

ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥

hau balihaaree satigur apune jin ih chalat dhikhaiaa ||

ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥

goojhee bhaeh jalai sa(n)saaraa bhagat na biaapai maiaa ||4||

ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥

sa(n)t prasaadh mahaa sukh paiaa sagale ba(n)dhan kaaTe ||

ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥

har har naam naanak dhan paiaa apunai ghar lai aaiaa khaaTe ||5||11||

English Translation

DHANAASAREE, FIFTH MEHL:

She controls the three qualities and the four directions of the world. She destroys sacrificial feasts, cleansing baths, penances and sacred places of pilgrimage; what is this poor person to do? || 1 ||

I grasped God’s Support and Protection, and then I was emancipated. By the Grace of the Holy Saints, I sang the Praises of the Lord, Har, Har, Har, and my sins and afflictions were taken away. || 1 || Pause ||

She is not heard — she does not speak with a mouth; she is not seen enticing mortals. She administers her intoxicating drug, and so confuses them; thus she seems sweet to everyone’s mind. || 2 ||

In each and every home, she has implanted the sense of duality in mother, father, children, friends and siblings. Some have more, and some have less; they fight and fight, to the death. || 3 ||

I am a sacrifice to my True Guru, who has shown me this wondrous play. The world is being consumed by this hidden fire, but Maya does not cling to the Lord’s devotees. || 4 ||

By the Grace of the Saints, I have obtained supreme bliss, and all my bonds have been broken. Nanak has obtained the wealth of the Name of the Lord, Har, Har; having earned his profits, he has now returned home. || 5 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ (ਮਾਇਆ) ਨੇ ਸਾਰੇ ਤੈ੍ਰ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)?।੧।

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ । ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।

ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ । ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।

ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ । ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ । (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ । ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।

ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।

Source: SGPC Official; BaniDB · Read Ang 673 in Sri Guru Granth Sahib Ji

On this day in earlier years

  • Thursday, 19 October 2023 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Wednesday, 19 October 2022 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath
  • Tuesday, 19 October 2021 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Monday, 19 October 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Saturday, 19 October 2019 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Friday, 19 October 2018 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree