ਹੁਕਮਨਾਮਾ ਸਾਹਿਬ

Hukamnama Sahib

Friday, 01 November 2024

ਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੬ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

sookh ma(n)gal kaliaan sahaj dhun prabh ke charan nihaariaa ||

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

raakhanahaarai raakhio baarik satigur taap utaariaa ||1||

ਉਬਰੇ ਸਤਿਗੁਰ ਕੀ ਸਰਣਾਈ ॥

aubare satigur kee saranaiee ||

ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

jaa kee sev na birathee jaiee || rahaau ||

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

ghar meh sookh baahar fun sookhaa prabh apune bhe dhiaalaa ||

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

naanak bighan na laagai kouoo meraa prabh hoaa kirapaalaa ||2||12||40||

English Translation

SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 ||

I have been saved, in the True Guru’s Sanctuary; service to Him does not go in vain. || 1 || Pause ||

There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Wednesday, 01 November 2023 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Tuesday, 01 November 2022 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Monday, 01 November 2021 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Sunday, 01 November 2020 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Friday, 01 November 2019 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 01 November 2018 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree