ਹੁਕਮਨਾਮਾ ਸਾਹਿਬ

Hukamnama Sahib

Tuesday, 19 November 2024

ਮੰਗਲਵਾਰ, ੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)

Ang 604 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੪ ਘਰੁ ੧

soraTh mahalaa chauthhaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

aape aap varatadhaa piaaraa aape aap apaahu ||

ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

vanajaaraa jag aap hai piaaraa aape saachaa saahu ||

ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥

aape vanaj vaapaareeaa piaaraa aape sach vesaahu ||1||

ਜਪਿ ਮਨ ਹਰਿ ਹਰਿ ਨਾਮੁ ਸਲਾਹ ॥

jap man har har naam salaeh ||

ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

gur kirapaa te paieeaai piaaraa a(n)mrit agam athaeh || rahaau ||

ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥

aape sun sabh vekhadhaa piaaraa mukh bole aap muhaahu ||

ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥

aape ujhaR paidhaa piaaraa aap vikhaale raahu ||

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥

aape hee sabh aap hai piaaraa aape veparavaahu ||2||

ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥

aape aap upaidhaa piaaraa sir aape dha(n)dhaRai laahu ||

ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥

aap karaae saakhatee piaaraa aap maare mar jaahu ||

ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥

aape patan paatanee piaaraa aape paar la(n)ghaahu ||3||

ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥

aape saagar bohithaa piaaraa gur khevaT aap chalaahu ||

ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥

aape hee chaR la(n)ghadhaa piaaraa kar choj vekhai paatisaahu ||

ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

aape aap dhiaal hai piaaraa jan naanak bakhas milaahu ||4||1||

English Translation

SORAT’H, FOURTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 ||

O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause ||

The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 ||

The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 ||

The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

Source: SGPC Official; BaniDB · Read Ang 604 in Sri Guru Granth Sahib Ji

On this day in earlier years

  • Sunday, 19 November 2023 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Saturday, 19 November 2022 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Friday, 19 November 2021 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ Ang 654 · Raag Sorath
  • Thursday, 19 November 2020 ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ Ang 594 · Raag Vadhans
  • Tuesday, 19 November 2019 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694
  • Monday, 19 November 2018 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree