ਹੁਕਮਨਾਮਾ ਸਾਹਿਬ

Hukamnama Sahib

Tuesday, 26 November 2024

ਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

tum dhaate Thaakur pratipaalak naik khasam hamaare ||

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

nimakh nimakh tum hee pratipaalahu ham baarik tumare dhaare ||1||

ਜਿਹਵਾ ਏਕ ਕਵਨ ਗੁਨ ਕਹੀਐ ॥

jihavaa ek kavan gun kaheeaai ||

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

besumaar bea(n)t suaamee tero a(n)t na kin hee laheeaai ||1|| rahaau ||

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

koT paraadh hamaare kha(n)ddahu anik bidhee samajhaavahu ||

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ham agiaan alap mat thoree tum aapan biradh rakhaavahu ||2||

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

tumaree saran tumaaree aasaa tum hee sajan suhele ||

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

raakhahu raakhanahaar dhiaalaa naanak ghar ke gole ||3||12||

English Translation

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 ||

I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause ||

You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 ||

I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧।

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨।

ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

Source: SGPC Official; BaniDB · Read Ang 673 in Sri Guru Granth Sahib Ji

On this day in earlier years

  • Sunday, 26 November 2023 ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ Ang 742 · Raag Soohee
  • Saturday, 26 November 2022 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Friday, 26 November 2021 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Thursday, 26 November 2020 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ Ang 658 · Raag Sorath
  • Tuesday, 26 November 2019 ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ Ang 766 · Raag Sorath
  • Monday, 26 November 2018 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans