ਹੁਕਮਨਾਮਾ ਸਾਹਿਬ

Hukamnama Sahib

Saturday, 30 November 2024

ਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)

Ang 620 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਮੇਰਾ ਸਤਿਗੁਰੁ ਰਖਵਾਲਾ ਹੋਆ ॥

meraa satigur rakhavaalaa hoaa ||

ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

dhaar kirapaa prabh haath dhe raakhiaa har govidh navaa niroaa ||1|| rahaau ||

ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥

taap giaa prabh aap miTaiaa jan kee laaj rakhaiee ||

ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥

saadhasa(n)gat te sabh fal paae satigur kai bal jaa(n)iee ||1||

ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

halat palat prabh dhovai savaare hamaraa gun avagun na beechaariaa ||

ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

aTal bachan naanak gur teraa safal kar masatak dhaariaa ||2||21||49||

English Translation

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause ||

The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 ||

God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

Source: SGPC Official; BaniDB · Read Ang 620 in Sri Guru Granth Sahib Ji

On this day in earlier years

  • Thursday, 30 November 2023 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Wednesday, 30 November 2022 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Tuesday, 30 November 2021 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Monday, 30 November 2020 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Saturday, 30 November 2019 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Friday, 30 November 2018 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval