ਹੁਕਮਨਾਮਾ ਸਾਹਿਬ

Hukamnama Sahib

Friday, 06 December 2024

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥

naam gur dheeo hai apunai jaa kai masatak karamaa ||

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥

naam dhiraRaavai naam japaavai taa kaa jug meh dharamaa ||1||

ਜਨ ਕਉ ਨਾਮੁ ਵਡਾਈ ਸੋਭ ॥

jan kau naam vaddaiee sobh ||

ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥

naamo gat naamo pat jan kee maanai jo jo hog ||1|| rahaau ||

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥

naam dhan jis jan kai paalai soiee pooraa saahaa ||

ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

naam biauhaaraa naanak aadhaaraa naam paraapat laahaa ||2||6||37||

English Translation

DHANAASAREE, FIFTH MEHL:

My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. || 1 ||

The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. || 1 || Pause ||

That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. || 2 || 6 || 37 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ)।੧।

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Wednesday, 06 December 2023 ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ Ang 843 · Raag Bilaaval
  • Tuesday, 06 December 2022 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Monday, 06 December 2021 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Sunday, 06 December 2020 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Friday, 06 December 2019 ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ Ang 740 · Raag Soohee
  • Thursday, 06 December 2018 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee