ਹੁਕਮਨਾਮਾ ਸਾਹਿਬ

Hukamnama Sahib

Sunday, 15 December 2024

ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)

Ang 628 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਤਿਗੁਰ ਪੂਰੇ ਭਾਣਾ ॥

satigur poore bhaanaa ||

ਤਾ ਜਪਿਆ ਨਾਮੁ ਰਮਾਣਾ ॥

taa japiaa naam ramaanaa ||

ਗੋਬਿੰਦ ਕਿਰਪਾ ਧਾਰੀ ॥

gobi(n)dh kirapaa dhaaree ||

ਪ੍ਰਭਿ ਰਾਖੀ ਪੈਜ ਹਮਾਰੀ ॥੧॥

prabh raakhee paij hamaaree ||1||

ਹਰਿ ਕੇ ਚਰਨ ਸਦਾ ਸੁਖਦਾਈ ॥

har ke charan sadhaa sukhadhaiee ||

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

jo ichheh soiee fal paaveh birathee aas na jaiee ||1|| rahaau ||

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥

kirapaa kare jis praanapat dhaataa soiee sa(n)t gun gaavai ||

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

prem bhagat taa kaa man leenaa paarabraham man bhaavai ||2||

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥

aaTh pahar har kaa jas ravanaa bikhai Thagauree laathee ||

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

sa(n)g milai leeaa merai karatai sa(n)t saadh bhe saathee ||3||

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

kar geh leene sarabas dheene aapeh aap milaiaa ||

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

kahu naanak sarab thok pooran pooraa satigur paiaa ||4||15||79||

English Translation

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 ||

The Lord’s feet are forever peace-giving. Whatever fruit one desires, he receives; his hopes shall not go in vain. || 1 || Pause ||

That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 ||

Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 ||

Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧।

ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

Source: SGPC Official; BaniDB · Read Ang 628 in Sri Guru Granth Sahib Ji

On this day in earlier years

  • Friday, 15 December 2023 ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ Ang 487 · Raag Aasaa
  • Thursday, 15 December 2022 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Wednesday, 15 December 2021 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Tuesday, 15 December 2020 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Sunday, 15 December 2019 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Saturday, 15 December 2018 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath