ਹੁਕਮਨਾਮਾ ਸਾਹਿਬ
Hukamnama Sahib
Thursday, 19 December 2024
ਵੀਰਵਾਰ, ੫ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੯ ਦਸੰਬਰ, ੨੦੨੪
Ang 648 · Raag Sorath · Guru Amar Daas Ji
ਗੁਰਮੁਖੀ (Gurmukhi)
ਸਲੋਕੁ ਮਃ ੩ ॥
salok mahalaa teejaa ||
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥
naanak naam na chetanee agiaanee a(n)dhule avare karam kamaeh ||
ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥
jam dhar badhe maare'eh fir visaTaa maeh pachaeh ||1||
ਮਃ ੩ ॥
mahalaa teejaa ||
ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
naanak satigur seveh aapanaa se jan sache paravaan ||
ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
har kai nai samai rahe chookaa aavan jaan ||2||
ਪਉੜੀ ॥
pauRee ||
ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥
dhan sa(n)pai maiaa sa(n)cheeaai a(n)te dhukhadhaiee ||
ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥
ghar ma(n)dhar mahal savaare'eh kichh saath na jaiee ||
ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥
har ra(n)gee ture nit paale'eeh kitai kaam na aaiee ||
ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥
jan laavahu chit har naam siau a(n)t hoi sakhaiee ||
ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
jan naanak naam dhiaaiaa gurmukh sukh paiee ||15||
English Translation
SHALOK, THIRD MEHL:
O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. || 1 ||
THIRD MEHL: O Nanak, those humble beings are true and approved, who serve their True Guru. They remain absorbed in the Name of the Lord, and their comings and goings cease. || 2 ||
PAUREE: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace. || 15 ||
ਪੰਜਾਬੀ ਵਿਆਖਿਆ (Punjabi Explanation)
ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧।
ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨।
ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ । ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ । ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।
Source: SGPC Official; BaniDB · Read Ang 648 in Sri Guru Granth Sahib Ji