ਹੁਕਮਨਾਮਾ ਸਾਹਿਬ
Hukamnama Sahib
Monday, 06 January 2025
ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)
Ang 706 · Raag Jaithsree · Guru Arjan Dev Ji
ਗੁਰਮੁਖੀ (Gurmukhi)
ਸਲੋਕ ॥
salok ||
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
kuTa(n)b jatan karana(n) maiaa anek udhameh ||
ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
har bhagat bhaav heena(n) naanak prabh bisarat te pretateh ||1||
ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥
tuTaReeaa saa preet jo laiee bia(n)n siau ||
ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥
naanak sachee reet saa(n)iee setee ratiaa ||2||
ਪਉੜੀ ॥
pauRee ||
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥
jis bisarat tan bhasam hoi kahate sabh pret ||
ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥
khin gireh meh basan na dhevahee jin siau soiee het ||
ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥
kar anarath dharab sa(n)chiaa so kaaraj ket ||
ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥
jaisaa beejai so lunai karam ih khet ||
ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
akirataghanaa har visariaa jonee bharamet ||4||
English Translation
SHALOK:
For his family, he works very hard; for the sake of Maya, he makes countless efforts. But without loving devotional worship of the Lord, O Nanak, he forgets God, and then, he is a mere ghost. || 1 ||
That love shall break, which is established with any other than the Lord. O Nanak, that way of life is true, which inspires love of the Lord. || 2 ||
PAUREE: Forgetting Him, one’s body turns to dust, and everyone calls him a ghost. And those, with whom he was so much in love — they do not let him stay in their home, even for an instant. Practicing exploitation, he gathers wealth, but what use will it be in the end? As one plants, so does he harvest; the body is the field of actions. The ungrateful wretches forget the Lord, and wander in reincarnation. || 4 ||
ਪੰਜਾਬੀ ਵਿਆਖਿਆ (Punjabi Explanation)
ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ।੧।
ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ।੨।
ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ । ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ ।ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ । ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ।੪।
Source: SGPC Official; BaniDB · Read Ang 706 in Sri Guru Granth Sahib Ji