ਹੁਕਮਨਾਮਾ ਸਾਹਿਬ

Hukamnama Sahib

Sunday, 02 February 2025

ਐਤਵਾਰ, ੨੦ ਮਾਘ (ਸੰਮਤ ੫੫੬ ਨਾਨਕਸ਼ਾਹੀ)

Ang 665 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੩ ॥

dhanaasaree mahalaa teejaa ||

ਜੋ ਹਰਿ ਸੇਵਹਿ ਤਿਨ ਬਲਿ ਜਾਉ ॥

jo har seveh tin bal jaau ||

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥

tin hiradhai saach sachaa mukh naau ||

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥

saacho saach samaalih dhukh jai ||

ਸਾਚੈ ਸਬਦਿ ਵਸੈ ਮਨਿ ਆਇ ॥੧॥

saachai sabadh vasai man aai ||1||

ਗੁਰਬਾਣੀ ਸੁਣਿ ਮੈਲੁ ਗਵਾਏ ॥

gurbaanee sun mail gavaae ||

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

sahaje har naam ma(n)n vasaae ||1|| rahaau ||

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥

kooR kusat tirasanaa agan bujhaae ||

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥

a(n)tar saa(n)t sahaj sukh paae ||

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥

gur kai bhaanai chalai taa aap jai ||

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥

saach mahal paae har gun gai ||2||

ਨ ਸਬਦੁ ਬੂਝੈ ਨ ਜਾਣੈ ਬਾਣੀ ॥

n sabadh boojhai na jaanai baanee ||

ਮਨਮੁਖਿ ਅੰਧੇ ਦੁਖਿ ਵਿਹਾਣੀ ॥

manmukh a(n)dhe dhukh vihaanee ||

ਸਤਿਗੁਰੁ ਭੇਟੇ ਤਾ ਸੁਖੁ ਪਾਏ ॥

satigur bheTe taa sukh paae ||

ਹਉਮੈ ਵਿਚਹੁ ਠਾਕਿ ਰਹਾਏ ॥੩॥

haumai vichahu Thaak rahaae ||3||

ਕਿਸ ਨੋ ਕਹੀਐ ਦਾਤਾ ਇਕੁ ਸੋਇ ॥

kis no kaheeaai dhaataa ik soi ||

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥

kirapaa kare sabadh milaavaa hoi ||

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥

mil preetam saache gun gaavaa ||

ਨਾਨਕ ਸਾਚੇ ਸਾਚਾ ਭਾਵਾ ॥੪॥੫॥

naanak saache saachaa bhaavaa ||4||5||

English Translation

DHANAASAREE, THIRD MEHL:

I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. || 1 ||

Listening to the Word of Gurbani, filth is washed off, and they naturally enshrine the Lord’s Name in their minds. || 1 || Pause ||

One who conquers fraud, deceit and the fire of desire finds tranquility, peace and pleasure within. If one walks in harmony with the Guru’s Will, he eliminates his self-conceit. He finds the True Mansion of the Lord’s Presence, singing the Glorious Praises of the Lord. || 2 ||

The blind, self-willed manmukh does not understand the Shabad; he does not know the Word of the Guru’s Bani, and so he passes his life in misery. But if he meets the True Guru, then he finds peace, and the ego within is silenced. || 3 ||

Who else should I speak to? The One Lord is the Giver of all. When He grants His Grace, then we obtain the Word of the Shabad. Meeting with my Beloved, I sing the Glorious Praises of the True Lord. O Nanak, becoming truthful, I have become pleasing to the True Lord. || 4 || 5 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ । ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ । ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧।

ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ । (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤਿ੍ਰਸ਼ਨਾ ਦੀ ਅੱਗ ਬੁਝਾ ਦੇਂਦੀ ਹੈ । (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ)।੨।

ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ । ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ । ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ । ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ । ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ । ਹੇ ਨਾਨਕ! (ਆਖ—ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫।

Source: SGPC Official; BaniDB · Read Ang 665 in Sri Guru Granth Sahib Ji

On this day in earlier years

  • Friday, 02 February 2024 ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ Ang 887 · Raag Raamkalee
  • Thursday, 02 February 2023 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Wednesday, 02 February 2022 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Tuesday, 02 February 2021 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Sunday, 02 February 2020 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Saturday, 02 February 2019 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 654 · Raag Dhanaasree